ਲਾੜਾ-ਲਾੜੀ ਸਮੇਤ 5 ਬਰਾਤੀਆਂ ਦੀ ਮੌਤ, 6 ਜ਼ਖਮੀ

ਆਹਮੋ-ਸਾਹਮਣੇ ਟਕਰਾਏ ਜੀਪ ਅਤੇ ਟੱਕਰ

ਜੈਪੁਰ, 11 ਜੂਨ – ਜੈਪੁਰ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਵਿਆਹ ਸਮਾਗਮ ਤੋਂ ਵਾਪਸ ਆ ਰਹੀ ਜੀਪ ਅਤੇ ਟੱਕਰ ਆਹਮੋ-ਸਾਹਮਣੇ ਟਕਰਾ ਗਏ। ਇਸ ਹਾਦਸੇ ਵਿਚ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ਼ 6 ਬਰਾਤੀ ਜ਼ਖ਼ਮੀ ਹੋ ਗਏ।

ਸਥਾਨਕ ਲੋਕਾਂ ਦੇ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਲਗਭਗ 6:10 ਵਜੇ ਦੌਸਾ-ਮਨੋਹਰਪੁਰ ਹਾਈਵੇਅ (NH-148)’ਤੇ ਭਟਕਬਾਸ ਪਿੰਡ ਨੇੜੇ ਵਾਪਰਿਆ। ਦੋਵੇਂ ਵਾਹਨ ਆਹਮੋ-ਸਾਹਮਣੇ ਟਕਰਾ ਗਏ। ਟੱਕਰ ਇੰਨੀ ਭਿਆਨਕ ਸੀ ਕਿ ਜੀਪ ਦੇ ਪਰਖੱਚੇ ਉੱਡ ਗਏ। ਲਾਸ਼ਾਂ ਦਜੀਪ ਵਿੱਚ ਬੁਰੀ ਤਰ੍ਹਾਂ ਫਸ ਗਈਆਂ ਸਨ, ਜਿਨ੍ਹਾਂ ਨੂੰ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਹੀ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਨਾਈਮਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ ਅਤੇ ਹਫੜਾ-ਦਫੜੀ ਮਚ ਗਈ। ਬਰਾਤੀਆਂ ਦੀ ਜੀਪ ਮੱਧ ਪ੍ਰਦੇਸ਼ ਤੋਂ ਮਨੋਹਰਪੁਰ ਜਾ ਰਹੀ ਸੀ, ਜਿਸ ਵਿਚ 14 ਤੋਂ ਵੱਧ ਲੋਕ ਸਵਾਰ ਸਨ, ਜੋ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਜੀਪ ਇੱਕ ਟਰੱਕ ਨਾਲ ਟਕਰਾ ਗਈ। ਜ਼ਖ਼ਮੀਆਂ ਦੇ ਬਿਆਨ ਲਏ ਜਾ ਰਹੇ ਹਨ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਕੁਝ ਗੰਭੀਰ ਜ਼ਖ਼ਮੀਆਂ ਨੂੰ NIMS ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸਥਾਨਕ ਲੋਕਾਂ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ।

Read More : ਕੇਂਦਰ ਸਰਕਾਰ ਲਿਆ ਰਹੀ ਨਵਾਂ ਨਿਯਮ

Leave a Reply

Your email address will not be published. Required fields are marked *