dr baljit kaur

ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ 5 ਨਵੇਂ ਵਰਕਿੰਗ ਵੂਮੈਨ ਹੋਸਟਲ : ਡਾ. ਬਲਜੀਤ ਕੌਰ

ਚੰਡੀਗੜ੍ਹ, 19 ਨਵੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਵੂਮੈਨ ਹੋਸਟਲ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ‘ਚ ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਮੋਹਾਲੀ ‘ਚ ਤਿੰਨ, ਜਦਕਿ ਅੰਮ੍ਰਿਤਸਰ ਅਤੇ ਜਲੰਧਰ ‘ਚ ਇੱਕ-ਇੱਕ ਹੋਸਟਲ ਬਣਾਇਆ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੀਆਂ ਔਰਤਾਂ ਲਈ ਸੁਰੱਖਿਅਤ, ਸਸਤਾ ਅਤੇ ਆਧੁਨਿਕ ਰਿਹਾਇਸ਼ੀ ਵਿਕਲਪ ਉਪਲਬੱਧ ਕਰਵਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਹੈ, ਇਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਸਿਰਫ਼ ਰਿਹਾਇਸ਼ ਤੱਕ ਸੀਮਿਤ ਨਹੀਂ ਹੋਣਗੇ, ਸਗੋਂ ਇਨ੍ਹਾਂ ਵਿੱਚ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ, ਬੁਨਿਆਦੀ ਅਤੇ ਆਧੁਨਿਕ ਸੁਵਿਧਾਵਾਂ ਵੀ ਹੋਵੇਗੀ, ਤਾਂ ਜੋ ਮਹਿਲਾਵਾਂ ਲਈ ਇਹ ਸਫ਼ਰ ਹੋਰ ਵੀ ਸੁਖਾਲਾ ਬਣੇ।

ਇਸ ਤੋਂ ਇਲਾਵਾ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਹਨ, ਤਾਂ ਜੋ ਔਰਤਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਭਾਗੀਦਾਰੀ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

ਡਾ. ਬਲਜੀਤ ਕੌਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਰਕਿੰਗ ਵੂਮੈਨ ਹੋਸਟਲਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਅਤੇ ਉੱਚ ਪੱਧਰੀ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ।

Read More : ਫਰਜ਼ੀ ਐਨਕਾਊਂਟਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਿਟਾ. ਇੰਸਪੈਕਟਰ ਦੀ ਮੌਤ

Leave a Reply

Your email address will not be published. Required fields are marked *