ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਤਿੰਨ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 6 ਆਈ. ਏ.ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ।
ਜਾਣਕਾਰੀ ਅਨੁਸਾਰ ਅਦਿਤਿਆ ਉੱਪਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਪੱਲਵੀ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਲਾਇਆ ਗਿਆ ਹੈ ਤੇ ਨਾਲ ਹੀ ਇੱਥੋਂ ਦੇ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਦਲਵਿੰਦਰਜੀਤ ਸਿੰਘ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ।
ਵਿਸ਼ੇਸ਼ ਸਾਰੰਗਲ ਨੂੰ ਵਿਸ਼ੇਸ਼ ਸਕੱਤਰ, ਸੁਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਤੇ ਵਾਧੂ ਚਾਰਜ ਡਾਇਰੈਕਟਰ ਸੁਸ਼ਾਸਨ ਤੇ ਸੂਚਨਾ ਤਕਨੀਕ ਅਤੇ ਵਾਧੂ ਚਾਰਜ ਮੁੱਖ ਕਾਰਜਕਾਰੀ ਅਫ਼ਸਰ ਪੰਜਾਬ ਰਾਜ ਈ- ਸ਼ਾਸਨ ਸੁਸਾਇਟੀ ਲਾਇਆ ਗਿਆ ਹੈ। ਸਾਕਸ਼ੀ ਸਾਹਨੀ ਨੂੰ ਮੁੱਖ ਪ੍ਰਸ਼ਾਸਕ ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਲਾਇਆ ਹੈ।
ਹਰਪ੍ਰੀਤ ਸਿੰਘ ਨੂੰ ਵਧੀਕ ਸਕੱਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਵਾਧੂ ਚਾਰਜ ਮੁਖੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਵਧੀਕ ਸਕੱਤਰ ਬਿਜਲੀ ਵਿਭਾਗ ਤੇ ਵਧੀਕ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਲਾਇਆ ਗਿਆ ਹੈ।
Read More : ਸਾਬਕਾ ਡੀ. ਜੀ. ਪੀ. ਮੁਸਤਫ਼ਾ, ਪਤਨੀ ਅਤੇ ਨੂੰਹ ਖ਼ਿਲਾਫ਼ ਐੱਫ.ਆਈ.ਆਰ. ਦਰਜ