Harpal Cheema

ਹਲਕਾ ਦਿੜ੍ਹਬਾ ’ਚ 60 ਕਿਲੋਮੀਟਰ ਨਵੀਆਂ ਬਣਨਗੀਆਂ ਸੜਕਾਂ :  ਹਰਪਾਲ ਚੀਮਾ

85 ਕਿਲੋਮੀਟਰ ਸੜਕਾਂ ਹੋਣਗੀਆਂ ਅਪਗ੍ਰੇਡ

ਦਿੜ੍ਹਬਾ ਮੰਡੀ , 9 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਦੇ ਯਤਨਾਂ ਤਹਿਤ ਅੱਜ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਕਈ ਪਿੰਡਾਂ ਨੂੰ ਜੋੜਨ ਵਾਲੀਆਂ ਸੜਕਾਂ ਦੇ ਉਦਘਾਟਨ ਕਰਨ ਦੇ ਨਾਲ-ਨਾਲ ਇਕ ਸੜਕ ਦਾ ਨੀਂਹ-ਪੱਥਰ ਰੱਖਿਆ।

ਅੱਜ ਉਨ੍ਹਾਂ ਵੱਲੋਂ 101.12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਦੀਵਾਨਗੜ੍ਹ ਕੈਂਪਰ ਤੋਂ ਖੇਤਲਾ (ਲੰਬਾਈ ਤੋਂ 3.20 ਕਿ. ਮੀ) ਸੜਕ ਅਤੇ 322.62 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਦੀਵਾਨਗੜ੍ਹ ਕੈਂਪਰ ਤੋਂ ਲਾਡਬੰਜਾਰਾ ਕਲਾਂ ਵਾਇਆ ਖੇੜੀ ਨਾਗਾ (ਲੰਬਾਈ ਤੋਂ 6.60 ਕਿ. ਮੀ) ਸੜਕ ਦਾ ਉਦਘਾਟਨ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 102.40 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਸਫੀਪੁਰ ਕਲਾਂ ਤੋਂ ਖੇੜੀ ਨਗੀਆਂ ਬੁਰਜ ਟਿੱਲਾ (ਲੰਬਾਈ ਤੋਂ ਵੱਧ 2.50 ਕਿ. ਮੀ) ਸੜਕ ਦਾ ਨੀਂਹ-ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸਫੀਪੁਰ ਕਲਾਂ ਤੋਂ ਖੇੜੀ ਨਗੀਆਂ ਬੁਰਜ ਟਿੱਲਾ ਸੜਕ ਨੂੰ 2 ਮਹੀਨੇ ’ਚ ਮੁਕੰਮਲ ਕੀਤਾ ਜਾਵੇਗਾ।

ਪਿੰਡ ਸਫੀਪੁਰ ਕਲਾਂ, ਖੇਤਲਾ ਅਤੇ ਦੀਵਾਨਗੜ੍ਹ ਕੈਂਪਰ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਸੜਕਾਂ ਦਾ ਨਵਾਂ ਜਾਲ ਵਿਛਾਉਣ ਲਈ 19 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਉਥੇ ਹੀ ਇਕੱਲੇ ਹਲਕਾ ਦਿੜ੍ਹਬਾ ਵਿਚ 60 ਕਿਲੋਮੀਟਰ ਨਵੀਆਂ ਸੜਕਾਂ ਬਣਨਗੀਆਂ ਅਤੇ 85 ਕਿਲੋਮੀਟਰ ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਅਪਗ੍ਰੇਡ ਹੋਣ ਵਾਲੀਆਂ ਸੜਕਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਲਕਾ ਦਿੜ੍ਹਬਾ ’ਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸ ਮੌਕੇ ਉਨ੍ਹਾਂ ਨੇ ਪਿੰਡ ਖੇਤਲਾ ਵਿਖੇ 34 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਡਿਸਪੈਂਸਰੀ ਦੀ ਇਮਾਰਤ ਅਤੇ 23 ਲੱਖ ਰੁਪਏ ਨਾਲ ਲਾਗਤ ਨਾਲ ਬਣ ਰਹੇ ਪੰਚਾਇਤ ਘਰ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਪੰਜਾਬ ਸਰਕਾਰ ਨੇ ਆਪਣੀ ਸਾਫ ਨੀਅਤ ਅਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ’ਚੋਂ ਕੱਢਣ ਵਿਚ ਸਫਲਤਾ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ’ਚ ਆ ਕੇ ਸਿਸਟਮ ’ਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਹੈ। ਜਿਸ ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਅਤੇ ਲੋਕਾਂ ਦੇ ਪੈਸੇ ਦੀ ਬਚਤ ਹੋਣ ਲੱਗੀ ਹੈ। ਹੁਣ ਸੂਬਾ ਆਰਥਿਕ ਮੰਦਹਾਲੀ ਵਿੱਚੋਂ ਨਿਕਲ ਚੁੱਕਾ ਹੈ। ਅਗਲੇ ਸਮੇਂ ਵਿੱਚ ਸੂਬੇ ਦਾ ਰਿਕਾਰਡਤੋੜ ਸਰਬਪੱਖੀ ਵਿਕਾਸ ਹੋਵੇਗਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਪੈਸਾ ਪੰਜਾਬ ਸਰਕਾਰ ਦੇਵੇਗੀ ਪਰ ਲੋਕ ਵਿਕਾਸ ਖੁਦ ਆਪਣੀ ਨਿਗਰਾਨੀ ’ਚ ਕਰਵਾਉਣ।

ਉਨ੍ਹਾਂ ਦੱਸਿਆ ਕਿ ਇਹ ਸੜਕਾਂ ਇਲਾਕੇ ਦੇ ਲੋਕਾਂ ਦੀ ਲੰਮੀ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨਾਲ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣੇਗੀ। ਇਸ ਤੋਂ ਪਹਿਲਾਂ ਵੀ ਪਿੰਡ ਨੂੰ ਲੱਖਾਂ ਰੁਪਏ ਦੀ ਗ੍ਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਦਾ ਵਿਕਾਸ ਅਤੇ ਲੋਕ ਸੇਵਾ ਉਨ੍ਹਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ। ਉਹ ਹਲਕਾ ਦਿੜ੍ਹਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਾਢੇ ਤਿੰਨ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ।

ਇਸ ਮੌਕੇ ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ. ਐੱਸ. ਡੀ. ਵਿੱਤ ਮੰਤਰੀ ਅਤੇ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।

Read More : ਕਰੋੜਾਂ ਦੀ ਹੈਰੋਇਨ, 29,16,700 ਰੁਪਏ ਦੀ ਡਰੱਗ ਮਨੀ ਸਣੇ 2 ਸਮੱਗਲਰ ਗ੍ਰਿਫਤਾਰ

Leave a Reply

Your email address will not be published. Required fields are marked *