ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ’ਚੋਂ ਮੁਕੰਮਲ ਰੂਪ ’ਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਬਾਲ-ਕੇਂਦ੍ਰਿਤ ਅਤੇ ਨੀਤੀਗਤ ਪਹੁੰਚ ਦਾ ਹਵਾਲਾ ਦਿੰਦਿਆਂ ਸਾਂਝੀ ਕੀਤੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ 64 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ।
ਇਸ ਸਮਾਜਿਕ ਉਪਰਾਲੇ ਵਿੱਚ ਲੋਕਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ, ‘‘ਬਾਲ ਵਿਆਹ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਬਿਨਾਂ ਕਿਸੇ ਝਿਜਕ ਤੋਂ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕਰਕੇ ਜਾਂ ਚਾਈਲਡ ਹੈਲਪਲਾਈਨ 1098 ’ਤੇ ਕਾਲ ਕਰਕੇ ਦਿੱਤੀ ਜਾ ਸਕਦੀ ਹੈ।
Read More : ਵਿਜੀਲੈਂਸ ਬਿਊਰੋ ਨੇ 2000 ਰੁਪਏ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ
