2 ਕਾਰਾਂ ਬਰਾਮਦ, ਪੁਲਸ ਵੱਲੋਂ ਜਾਂਚ ਸ਼ੁਰੂ
ਨਾਭਾ, 18 ਜੂਨ :- ਅੱਜ ਨਾਭਾ ਸਦਰ ਪੁਲਸ ਨੇ ਜਾਅਲੀ ਕਰੰਸੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਨਾਕਾਬੰਦੀ ਦੌਰਾਨ 2 ਕਾਰਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਕਾਰਾਂ ’ਚੋਂ 9 ਲੱਖ ਰੁਪਏ ਦੇ 500-500 ਨੋਟਾਂ ਦੀ ਜਾਅਲੀ ਕਰੰਸੀ ਸਮੇਤ ਕੁੱਲ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਮੌਕੇ ਨਾਭਾ ਸਦਰ ਥਾਣਾ ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇਨ੍ਹਾਂ 2 ਕਾਰਾਂ ਨੂੰ ਸ਼ੱਕ ਦੇ ਅਾਧਾਰ ’ਤੇ ਰੋਕਿਆ ਗਿਆ, ਜਿਨ੍ਹਾਂ ਦੀ ਤਲਾਸ਼ੀ ਦੌਰਾਨ 9 ਲੱਖ ਰੁਪਏ ਦੀ ਜਾਅਲੀ ਕਰੰਸੀ ਅਤੇ ਇਕ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ ਹੈ, ਇਨ੍ਹਾਂ ਮੁਲਜ਼ਮਾਂ ’ਚ 5 ਵਿਅਕਤੀ ਅਤੇ 2 ਔਰਤਾਂ ਵੀ ਸ਼ਾਮਲ ਹਨ।
ੁਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮਲਜ਼ਮਾਂ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਪਾਲ ਸਿੰਘ ਵਾਸੀ ਖੰਨਾ, ਕਰਮਜੀਤ ਕੌਰ ਪਤਨੀ ਭੋਲਾ ਸਿੰਘ ਪਿੰਡ ਉੱਗਕੇ ਬਰਨਾਲਾ, ਰਣਬੀਰ ਸਿੰਘ ਪੁੱਤਰ ਬੂਟਾ ਸਿੰਘ ਪਿੰਡ ਢੱਡਰੀਆਂ ਸੰਗਰੂਰ, ਜੋਗਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਪਿੰਡ ਘਗੇਰਾ ਹੁਸ਼ਿਆਰਪੁਰ, ਭੁਪਿੰਦਰ ਪਾਲ ਸਿੰਘ ਪੁੱਤਰ ਗੋਬਿੰਦਰ ਸਿੰਘ ਵਾਸੀ ਧੂਰਾ ਸੰਗਰੂਰ, ਕਲਵੰਤ ਸਿੰਘ ਪੁੱਤਰ ਮਲਕੀਤ ਸਿੰਘ ਪਿੰਡ ਗੁਦਾਈਆ ਨਾਭਾ, ਲੱਕੀ ਮੋਗਾ ਪੁੱਤਰ ਵਿਸਾਖੀ ਰਾਮ ਵਾਸੀ ਲੁਧਿਆਣਾ ਵਜੋਂ ਹੋਈ ਹੈ।
ਪੁਲਸ ਹੁਣ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਕੇ ਇਹ ਪਤਾ ਲਗਾਈ ਕਿ ਇਹ ਕਿਹੜੀਆਂ-ਕਿਹੜੀਆਂ ਸਟੇਟਾਂ ’ਚ ਇਨ੍ਹਾਂ ਦਾ ਇਹ ਜਾਅਲੀ ਧੰਦਾ ਚੱਲ ਰਿਹਾ ਹੈ ਅਤੇ ਹੁਣ ਤੱਕ ਕਿੰਨੇ ਲੱਖ ਰੁਪਏ ਦੀ ਰਾਸ਼ੀ ਜਾਅਲੀ ਬਣਾ ਕੇ ਲੋਕਾਂ ਨੂੰ ਦੇ ਦਿੱਤੀ।
ਐੱਸ. ਐੱਚ. ਓ. ਸਮਰਾਉ ਨੇ ਕਿਹਾ ਕਿ ਹੁਣ ਤੱਕ ਦੀ ਮੁਢਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਵੱਲੋਂ 1 ਲੱਖ ਰੁਪਏ ਦੇ ਅਸਲ ਨੋਟ ਬਦਲੇ 5 ਲੱਖ ਰੁਪਏ ਦੀ ਜਾਅਲੀ ਕਰੰਸੀ ਦਿੱਤੀ ਜਾਂਦੀ ਸੀ ਤੇ ਇਹ ਬਾਹਰਲੀਆਂ ਸਟੇਟਾਂ ’ਚ ਜਾ ਕੇ ਇਹ ਗੋਰਖ ਧੰਦਾ ਕਰਦੇ ਸਨ। ਅਸੀਂ ਇਸ ਸਬੰਧੀ 7 ਗਿਰੋਹ ਦੇ ਮੈਂਬਰ ਦੇ ਖਿਲਾਫ਼ ਬੀ. ਐੱਨ. ਐੱਸ. ਦੀ ਧਾਰਾ 318 (4), 179, 180, 308(2), 62(2) ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।
Read More : ਚੌਕੀਦਾਰ ਦਾ ਕਤਲ