ਮੁੱਖ ਮੰਤਰੀ ਮਾਨ ਨੇ ਪ੍ਰਭਾਵਿਤ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
ਹੁਸ਼ਿਆਰਪੁਰ, 1 ਸਤੰਬਰ : ਪਿਛਲੇ ਕੁਝ ਦਿਨਾਂ ਤੋਂ ਹੁਸ਼ਿਆਰਪੁਰ ਵਿਚ ਹੋ ਰਹੀ ਭਾਰੀ ਬਾਰਿਸ਼ ਨੇ ਹਜ਼ਾਰਾਂ ਲੋਕਾਂ ਦੇ ਜੀਵਨ ਨੂੰ ਉੱਥਲ-ਪੁਥਲ ਕਰ ਦਿੱਤਾ ਅਤੇ ਸੱਤ ਲੋਕਾਂ ਦੀ ਜਾਨ ਲੈ ਲਈ ਹੈ। ਛੱਤ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਲਗਾਤਾਰ ਬਾਰਿਸ਼ ਕਾਰਨ ਆਏ ਹੜ੍ਹ ਦੇ ਪਾਣੀ ਵਿਚ ਡੁੱਬ ਗਏ।
ਇਸ ਦੁਖਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਪਰਿਵਾਰਾਂ ਲਈ ਤੁਰੰਤ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ, ਜੋ ਕਿ ਕੁੱਲ 28 ਲੱਖ ਰੁਪਏ ਬਣਦੀ ਹੈ।
Read More : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਭਾਸ਼ਾ ਵਿਭਾਗ ਦੇ ਡਾਇਰੈਕਟਰ