Finance Minister Cheema

729 ਏ.ਐੱਨ.ਐੱਮ. ਤੇ 839 ਸਟਾਫ ਨਰਸਾਂ ਦੀ ਹੋਵੇਗੀ ਭਰਤੀ : ਵਿੱਤ ਮੰਤਰੀ

ਏ.ਐੱਨ.ਐੱਮ. ਤੇ ਸਟਾਫ ਨਰਸਾਂ ਦੀਆਂ 1,568 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 16 ਦਸੰਬਰ : ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਅਧੀਨ ਏ.ਐੱਨ.ਐੱਮ. ਤੇ ਸਟਾਫ ਨਰਸਾਂ ਦੀਆਂ 1,568 ਖ਼ਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐੱਨ.ਐੱਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ’ਚੋਂ 729 ਖ਼ਾਲੀ ਅਸਾਮੀਆਂ ਅਤੇ ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ’ਚੋਂ 839 ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ’ਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ ਆਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਭਰਤੀਆ ਨਾਲ ਸਾਲਾਨਾ ਕੁੱਲ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐੱਨ.ਐੱਮ. ਦੀਆਂ ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਤੇ ਸਟਾਫ ਨਰਸ ਲਈ 29.90 ਕਰੋੜ ਰੁਪਏ ਦਾ ਖ਼ਰਚਾ ਸਹਿਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਤਨਖ਼ਾਹ ਢਾਂਚੇ ਤਹਿਤ ਏ.ਐੱਨ.ਐੱਮਜ਼ ਲਈ 21,700 ਰੁਪਏ ਤੇ ਸਟਾਫ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਤੈਅ ਕੀਤੀ ਗਈ ਹੈ।

ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫ਼ਰੀਦਕੋਟ ਦੁਆਰਾ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦੀ ਤਜਵੀਜ਼ ਹੈ। ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਬਾਰੇ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਵੇ।

Read More : ਬੱਚੀ ਨਾਲ 50 ਸਾਲਾ ਵਿਅਕਤੀ ਨੇ ਕੀਤਾ ਗਲਤ ਕੰਮ, ਗ੍ਰਿਫਤਾਰ

Leave a Reply

Your email address will not be published. Required fields are marked *