ਕਲਾਨੌਰ, 12 ਦਸੰਬਰ – ਸਰਹੱਦੀ ਕਸਬਾ ਕਲਾਨੌਰ ਦੇ ਵਸਨੀਕ ਸੇਵਾਮੁਕਤ ਆਬਕਾਰੀ ਇੰਸਪੈਕਟਰ ਸੁਰਿੰਦਰ ਸਿੰਘ ਕਾਹਲੋਂ ਦੀ ਧੀ ਅਤੇ ਉਸ ਦੀ ਕੁੱਖ ਵਿਚ ਪਲ ਰਹੇ ਬੱਚੇ ਦੀ ਡੇਂਗੂ ਕਾਰਨ ਮੌਤ ਹੋ ਗਈ ਹੈ।
ਇਸ ਸਬੰਧੀ ਸੇਵਾਮੁਕਤ ਇੰਸਪੈਕਟਰ ਸੁਰਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਸੁਰਪ੍ਰੀਤ ਕੌਰ ਪਤਨੀ ਮੋਹਨਜੀਤ ਸਿੰਘ, ਜੋ ਕਿ 8 ਮਹੀਨੇ ਦੀ ਗਰਭਵਤੀ ਸੀ, ਨੂੰ ਡੇਂਗੂ ਕਾਰਨ ਪਲੇਟਲੈਟਸ ਸੈੱਲ ਘੱਟ ਹੋਣ ਕਾਰਨ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ।
ਡਾਕਟਰਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਪਲੇਟਲੈਟਸ ਸੈੱਲ ਲਗਾਤਾਰ ਘਟਣ ਕਾਰਨ ਉਸ ਦੀ ਹਾਲਤ ਬਹੁਤ ਗੰਭੀਰ ਹੋ ਗਈ, ਜਿਸ ਕਾਰਨ ਗਰਭ ਵਿਚ ਪਲ ਰਹੇ ਬੱਚੇ ਅਤੇ ਉਸ ਦੀ ਧੀ ਦੀ ਮੌਤ ਹੋ ਗਈ।
