ਮਰਨ ਵਰਤ 91ਵੇਂ ਦਿਨ ਵੀ ਜਾਰੀ
ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 91ਵੇਂ ਦਿਨ ਵੀ ਜਾਰੀ ਰਿਹਾ। ਅੱਜ 9 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਦੀ ਡਰਿਪ ਮੁੜ ਸ਼ੁਰੂ ਹੋਈ, ਜੋ ਕਿ ਨਾੜਾ ਬੰਦ ਹੋਣ ਕਾਰਨ 14 ਫਰਵਰੀ ਤੋਂ ਬੰਦ ਸੀ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ 28 ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਹੋਈ ਗੱਲਬਾਤ ਬਾਰੇ ਕੁਝ ਆਗੂ ਝੂਠੀ ਬਿਆਨਬਾਜ਼ੀ ਕਰ ਰਹੇ ਹਨ, ਜੋ ਉਸ ਮੀਟਿੰਗ ਦਾ ਹਿੱਸਾ ਨਹੀਂ ਸਨ।
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿਚ ਕਿਹਾ ਕਿ ਦੇਸ਼ ਦੇ ਸਾਰੇ ਕਿਸਾਨਾਂ ਦੀਆਂ 23 ਫ਼ਸਲਾਂ ਦੀ 100 ਫ਼ੀਸਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਲਈ ਐੱਮ. ਐੱਸ. ਪੀ. ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਜੇਕਰ ਕੋਈ ਸਰਕਾਰੀ ਖ਼ਰੀਦ ਏਜੰਸੀ ਦਾ ਅਧਿਕਾਰੀ ਜਾਂ ਵਪਾਰੀ ਐੱਮ. ਐੱਸ. ਪੀ. ਤੋਂ ਥੱਲੇ ਫ਼ਸਲ ਖ਼ਰੀਦਦਾ ਹੈ ਤਾਂ ਉਸ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਜਾਵੇ।
ਕਿਸਾਨ ਆਗੂਆਂ ਨੇ ਦੱਸਿਆ ਕਿ ਹਰਿਆਣਾ ਦੀ ਇਕ ਕਿਸਾਨ ਜਥੇਬੰਦੀ ਦਾ ਆਗੂ ਕਿਸੇ ਮੁੱਦੇ ਨੂੰ ਸਮਝਣ ਦੇ ਨਾਂ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੈਂਬਰ ਅਭਿਮੰਨਿਊ ਕੋਹਾੜ ਨਾਲ ਆਪਣੇ ਇਕ ਆਗੂ ਦੀ ਗੱਲ ਕਰਵਾਉਂਦਾ ਹੈ ਅਤੇ ਦੋਵਾਂ ਵਿਚਾਲੇ 13 : 30 ਮਿੰਟ ਦੀ ਗੱਲਬਾਤ ਨੂੰ ਵਿਚਕਾਰੋਂ ਕੱਟ ਦਿੱਤਾ ਜਾਂਦਾ ਹੈ ਅਤੇ ਕਰੀਬ 6 ਮਿੰਟ ਦੀ ਆਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿਚ 25 ਫੀਸਦੀ ਜਾਂ 30 ਫੀਸਦੀ ਪੈਦਾਵਾਰ ਐੱਮ. ਐੱਸ. ਪੀ. ਉੱਪਰ ਖਰੀਦਣ ਦੀ ਕੋਈ ਮੰਗ ਨਹੀਂ ਕੀਤੀ ਗਈ, ਅਸੀਂ ਸਪੱਸ਼ਟ ਮੰਗ ਕੀਤੀ ਕਿ ਝਛਸ਼ ਦੇ ਗਾਰੰਟੀ ਕਾਨੂੰਨ ਤਹਿਤ ਦੇਸ਼ ਦੇ ਹਰ ਇਕ ਕਿਸਾਨ ਦੀ ਫ਼ਸਲ ਦਾ ਇਕ ਵੀ ਦਾਣਾ ਝਛਸ਼ ਤੋਂ ਹੇਠਾਂ ਨਹੀ ਖਰੀਦਿਆ ਜਾਣਾ ਚਾਹੀਦਾ।
ਫੋਟੋ ਨੰਬਰ : 24ਪੀਏਟੀਐਮਜੇ 10ਏ
ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦੀ ਡਰਿਪ ਚਾਲੂ ਕਰਦੇ ਡਾਕਟਰ। (ਜੋਸਨ)
