ਸੁਨਾਮ ਨੂੰ ਨਵਾਂ ਰੂਪ ਦੇਣ ਲਈ 85 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ-ਪੱਥਰ
ਸ਼ਹੀਦ ਊਧਮ ਸਿੰਘ ਵਾਲਾ, 31 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ’ਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ’ਚ ਲੱਗਭਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ-ਪੱਥਰ ਰੱਖਿਆ।
ਇੱਥੇ ਸਟੇਡੀਅਮ ’ਚ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਸਮਾਰਕ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਇਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਵਾਲਾ ਦੇ ਵਸਨੀਕਾਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਰੂਪ ’ਚ ਲੱਗਭਗ 85 ਕਰੋੜ ਰੁਪਏ ਦਾ ਤੋਹਫਾ ਵੀ ਦਿੱਤਾ।
Read More : ਕਾਰ ਸਵਾਰ 2 ਵਿਅਕਤੀ ਜ਼ਿੰਦਾ ਸੜੇ