21 ਅਗਸਤ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਦੀ ਆਖਰੀ ਮਿਤੀ
ਨਵੀਂ ਦਿੱਲੀ, 1 ਅਗਸਤ : ਭਾਰਤ ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 21 ਅਗਸਤ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਦੀ ਆਖਰੀ ਮਿਤੀ ਹੈ। ਇਸ ਅਹੁਦੇ ਲਈ 9 ਸਤੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਸ ਤੋਂ ਬਾਅਦ ਦੇਸ਼ ਨੂੰ ਇੱਕ ਨਵਾਂ ਉਪ ਰਾਸ਼ਟਰਪਤੀ ਮਿਲੇਗਾ।
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 7 ਅਗਸਤ ਨੂੰ, ਚੋਣ ਕਮਿਸ਼ਨ ਉਪ ਰਾਸ਼ਟਰਪਤੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗਾ। ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ ਦਾਇਰ ਕੀਤੀਆਂ ਗਈਆਂ ਸਾਰੀਆਂ ਨਾਮਜ਼ਦਗੀਆਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇ।
ਜੇਕਰ ਵਿਰੋਧੀ ਧਿਰ ਇਸ ਚੋਣ ਵਿਚ ਆਪਣਾ ਉਮੀਦਵਾਰ ਖੜ੍ਹਾ ਨਹੀਂ ਕਰਦੀ ਹੈ, ਤਾਂ ਉਪ ਰਾਸ਼ਟਰਪਤੀ ਬਿਨਾਂ ਵਿਰੋਧ ਚੁਣੇ ਜਾਣਗੇ। ਉਪ ਰਾਸ਼ਟਰਪਤੀ ਚੋਣ ਵਿਚ ਵੋਟਿੰਗ ਗੁਪਤ ਹੈ। ਅਜਿਹੀ ਸਥਿਤੀ ਵਿਚ ਕਰਾਸ ਵੋਟਿੰਗ ਦੀ ਵੀ ਸੰਭਾਵਨਾ ਹੈ। ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ ਹੋਣ ਤੋਂ ਬਾਅਦ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।
Read More : ਐੱਮ.ਪੀ. ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ