308 ਗ੍ਰਾਮ ਹੈਰੋਇਨ ਬਰਾਮਦ
ਅੰਮ੍ਰਿਤਸਰ, 2 ਅਗਸਤ : ਥਾਣਾ ਬਿਆਸ ਦੀ ਪੁਲਸ ਨੇ ਗੁਪਤ ਸੂਚਨਾ ਦੇ ਅਾਧਾਰ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਸ਼ੱਕੀ ਹਾਲਤ ’ਚ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਿਵੇਂ ਹੀ ਪੁਲਸ ਪਾਰਟੀ ਅੱਗੇ ਵਧੀ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਂਸਟੇਬਲ ਅਰਸ਼ਦੀਪ ਸਿੰਘ ’ਤੇ ਹਮਲਾ ਕਰ ਦਿੱਤਾ।
ਇਸ ਦੌਰਾਨ ਪੁਲਸ ਪਾਰਟੀ ਨੇ ਉਨ੍ਹਾਂ ’ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਦੂਜਾ ਪੁਲਸ ਨੂੰ ਚਕਮਾ ਦੇ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਿਆ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਹਰਦੇਵ ਸਿੰਘ ਦੇਬਾ ਵਜੋਂ ਹੋਈ ਹੈ, ਜਿਸ ਦੇ ਕਬਜ਼ੇ ’ਚੋਂ 308 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ, ਜਦਕਿ ਫਰਾਰ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
Read More : ਗੁਰਪ੍ਰੀਤ ਮਲੂਕਾ ਨੂੰ ਭਾਜਪਾ ਬਠਿੰਡਾ ਦਾ ਪਹਿਲਾ ਜ਼ਿਲਾ ਦਿਹਾਤੀ ਪ੍ਰਧਾਨ ਬਣਾਇਆ
