ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਆਪਣੇ ਕਾਫਲੇ ਨਾਲ ਸਿਰਸਾ ਡੇਰੇ ਲਈ ਹੋਇਆ ਰਵਾਨਾ ਡੇਰਾ ਮੁਖੀ
ਰੋਹਤਕ, 5 ਅਗਸਤ : ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਹਰਿਆਣਾ ਸਰਕਾਰ ਨੇ ਰੱਖੜੀ ਤੋਂ ਪਹਿਲਾਂ 40 ਦਿਨਾਂ ਦੀ ਪੈਰੋਲ ਦਿੱਤੀ ਹੈ। ਇਸ ਦੌਰਾਨ ਰਾਮ ਰਹੀਮ 5 ਅਗਸਤ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਆਪਣੇ ਕਾਫਲੇ ਨਾਲ ਸਿਰਸਾ ਡੇਰੇ ਲਈ ਰਵਾਨਾ ਹੋਇਆ।
ਰਾਮ ਰਹੀਮ ਲਈ ਜੇਲ ਤੋਂ ਬਾਹਰ ਆਉਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੂੰ ਅਪ੍ਰੈਲ ਵਿਚ 21 ਦਿਨਾਂ ਦੀ ਪੈਰੋਲ ਮਿਲੀ ਸੀ। ਉਸ ਸਮੇਂ ਦੌਰਾਨ 29 ਅਪ੍ਰੈਲ ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ ਸੀ।
ਇੰਨਾ ਹੀ ਨਹੀਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੀ ਦਿੱਲੀ ਚੋਣਾਂ ਤੋਂ ਪਹਿਲਾਂ ਫਰਵਰੀ ਵਿਚ ਪੈਰੋਲ ਦਿੱਤੀ ਗਈ ਸੀ। ਉਸ ਸਮੇਂ ਦੌਰਾਨ ਰਾਮ ਰਹੀਮ ਨੂੰ 30 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਡੇਰੇ ਆਇਆ ਅਤੇ ਸਿੱਧਾ ਆਸ਼ਰਮ ਚਲਾ ਗਿਆ।
ਜ਼ਿਕਰਯੋਗ ਹੈ ਕਿ ਡੇਰੇ ਦੀਆਂ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਅਗਸਤ 2017 ਵਿਚ ਡੇਰਾ ਮੁਖੀ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਅਤੇ ਉਨ੍ਹਾਂ ‘ਤੇ 30 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ। ਇਸ ਮਾਮਲੇ ਵਿਚ ਸੀਬੀਆਈ ਨੇ 6 ਸਾਲਾਂ ਬਾਅਦ ਪੀੜਤਾ ਦਾ ਬਿਆਨ ਦਰਜ ਕੀਤਾ।
ਸੀਬੀਆਈ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਸਾਲ 1999 ਵਿਚ ਹੋਇਆ ਸੀ ਪਰ ਬਿਆਨ ਸਾਲ 2005 ਵਿਚ ਦਰਜ ਕੀਤਾ ਗਿਆ ਸੀ।
Read More : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਨੂੰ
