ਪਰਿਵਾਰ ਤੇ ਲੋਕਾਂ ਨੇ ਦਿੱਤਾ ਧਰਨਾ
ਫਿਰੋਜ਼ਪੁਰ, 6 ਅਗਸਤ : ਫਿਰੋਜ਼ਪੁਰ ਛਾਉਣੀ ’ਚ ਬੁੱਧਵਾਰ ਇਕ 26 ਸਾਲਾ ਨੌਜਵਾਨ ਅਮਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਉਸ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਲੋਕਾਂ ਨੇ ਧਰਨਾ ਦਿੰਦੇ ਹੋਏ ਨਸ਼ਾ ਵੇਚਣ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲੇ ਨੌਜਵਾਨ ਦੀ ਮਾਂ ਕਮਲੇਸ਼, ਪਤਨੀ ਅਤੇ ਭਰਾ ਨੇ ਕਿਹਾ ਕਿ ਅਮਨ ਅਮਰਨਾਥ ਯਾਤਰਾ ’ਚ ਲੱਗਭਗ 45 ਦਿਨ ਬਿਤਾਉਣ ਤੋਂ ਬਾਅਦ ਵਾਪਸ ਆਇਆ ਸੀ ਅਤੇ ਘਰ ਆਉਂਦੇ ਹੀ ਉਸ ਨੇ ਨਸ਼ੇ ਦਾ ਟੀਕਾ ਲਾਇਆ ਅਤੇ ਬਾਥਰੂਮ ’ਚ ਡਿੱਗ ਪਿਆ ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿ ਫਿਰੋਜ਼ਪੁਰ ਛਾਉਣੀ ਦੇ ਗਵਾਲਟੋਲੀ ’ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਨਸ਼ਾ ਵੇਚਣ ਵਾਲਿਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।
ਦੂਜੇ ਪਾਸੇ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਨਸ਼ਾ ਵੇਚਣ ਵਾਲੇ ਜੇਲ ਦੀਆਂ ਸਲਾਖਾਂ ਪਿੱਛੇ ਹੋਣਗੇ।
Read More : ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ