ਬਾਬਾ ਬਕਾਲਾ ਸਾਹਿਬ, 6 ਅਗਸਤ : ਬੀਤੇ ਦਿਨੀਂ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਪ੍ਰੋਗਰਾਮ ’ਚ ਹੋਈ ਮਰਿਆਦਾ ਦੀ ਉਲੰਘਣਾ ਦੇ ਸਬੰਧ ’ਚ ਅੱਜ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਣਵਾਈ ਗਈ ਧਾਰਮਿਕ ਸਜ਼ਾ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨੰਗੇ ਪੈਰੀਂ ਨਤਮਸਤਕ ਹੋ ਕੇ ਗੁਰੂ ਸਾਹਿਬ ਅੱਗੇ ਖਿਮਾ ਜਾਚਨਾ ਲਈ ਅਰਦਾਸ ਬੇਨਤੀ ਕੀਤੀ।
ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਫਿਰ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕੀਤਾ ਅਤੇ ਕੁਝ ਸਮਾਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਫਿਰ ਗੁਰੂ ਕੇ ਲੰਗਰ ਵਿਖੇ ਬੈਠ ਕੇ ਪ੍ਰਸ਼ਾਦਾ ਛਕਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋ ਕੇ ਖਿਮਾ ਜਾਚਨਾ ਕਰ ਰਹੇ ਹਨ ਅਤੇ ਛੇਤੀ ਹੀ ਸਿੰਘ ਸਾਹਿਬਾਨ ਦੇ ਫੈਸਲੇ ਅਨੁਸਾਰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਜਾ ਕੇ ਆਪਣੀ ਭੁੱਲ ਬਖਸ਼ਾਉਣਗ।
Read More : ਪੁਰਤਗਾਲ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ