ਬਰਨਾਲਾ, 9 ਅਗਸਤ : ਰੱਖੜੀ ਦੇ ਤਿਉਹਾਰਨੂੰ ਲੈ ਕੇ ਜ਼ਿਲਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਜੇਲ ‘ਚ ਬੰਦ ਆਪਣੇ ਭਰਾਵਾਂ ਨੂੰ ਇਸ ਪਵਿੱਤਰ ਤਿਉਹਾਰ ‘ਤੇ ਰੱਖੜੀ ਬੰਨ੍ਹਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ|
ਜਾਣਕਾਰੀ ਅਨੁਸਾਰ ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਜ਼ਿਲਾ ਜੇਲ ਬਰਨਾਲਾ ਵਿਚ ਆਪਣੇ ਵੀਰਾਂ ਦੇ ਗੁੱਟ ‘ਤੇ ਰੱਖੜੀ ਸਜਾਉਣ ਲਈ ਭੈਣਾਂ ਪਹੁੰਚੀਆਂ। ਇਸ ਦੌਰਾਨ ਭੈਣਾਂ ਨੇ ਆਪਣੇ ਵੀਰਾਂ ਦੇ ਗੁੱਟ ‘ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਰਿਹਾਈ ਤੇ ਲੰਮੀ ਉਮਰ ਦੀਆਂ ਕਾਮਨਾਵਾਂ ਕੀਤੀਆਂ |
ਇਸ ਮੌਕੇ ਰੱਖੜੀ ਬੰਨਣ ਪਹੁੰਚੀਆਂ ਭੈਣਾਂ ਨੇ ਜ਼ਿਲਾ ਜੇਲ ਸੁਪਰਡੈਂਟ ਕੁਲਵਿੰਦਰ ਸਿੰਘ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵੱਲੋਂ ਕਾਫੀ ਸੁਵਿਧਾਵਾਂ ਉਨ੍ਹਾਂ ਲਈ ਕੀਤੀਆਂ ਹੋਈਆਂ ਸਨ, ਜਿਸ ਕਰ ਕੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਪੇਸ਼ ਨਹੀਂ ਆਈ ।
ਇਸ ਮੌਕੇ ਜ਼ਿਲ੍ਹਾ ਜੇਲ ਸੁਪਰਡੈਂਟ ਕੁਲਵਿੰਦਰ ਸਿੰਘ ਨੇ ਕਿਹਾ ਕਿ ਰੱਖੜੀ ਬੰਨ੍ਹਣ ਆਈਆਂ ਭੈਣਾਂ ਲਈ ਬੈਠਣ ਦਾ ਪੱਖਿਆਂ ਦਾ ਤੇ ਪੀਣ ਵਾਲੇ ਪਾਣੀ ਦਾ ਵੀ ਖ਼ਾਸ ਪ੍ਰਬੰਧ ਕੀਤਾ ਗਿਆ ਤਾਂ ਕਿ ਭੈਣਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਪ੍ਰੋਟੋਕੋਲ ਮੁਤਾਬਕ ਇਹ ਰੱਖੜੀਆਂ ਭੈਣਾਂ ਤੋਂ ਉਨ੍ਹਾਂ ਦੇ ਵੀਰਾਂ ਨੂੰ ਬੰਨ੍ਹਵਾਈਆਂ ਗਈਆਂ|
Read More : ਮੈਰਿਜ ਪੈਲੇਸ ‘ਚ ਲੱਗੀ ਭਿਆਨਕ ਅੱਗ