ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ਲਾਗੂ ਕੀਤਾ ‘ਐਸਮਾ’ ਐਕਟ
ਚੰਡੀਗੜ੍ਹ, 12 ਅਗਸਤ : ਹੁਣ ਅਗਲੇ 6 ਮਹੀਨਿਆਂ ਤੱਕ ਪੀਜੀਆਈ ਚੰਡੀਗੜ੍ਹ ਦੇ ਮੁਲਾਜ਼ਮ ਹੜਤਾਲ ਨਹੀਂ ਕਰ ਸਕਣਗੇ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ‘ਐਸਮਾ’ ਐਕਟ ਲਾਗੂ ਕਰ ਦਿੱਤਾ ਹੈ।
ਇਸ ਦੌਰਾਨ ਆਈ. ਏ. ਐਸ. ਰਾਜੀਵ ਵਰਮਾ ਚੰਡੀਗੜ੍ਹ ਪ੍ਰਸ਼ਾਸਨ ਦੇ ਚੀਫ਼ ਸੈਕਟਰੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ ਪ੍ਰਸ਼ਾਸਨ ਨੇ ਦਲੀਲ ਦਿੱਤੀ ਕਿ ਪੀਜੀਆਈ ਚੰਡੀਗੜ੍ਹ ਵਿਖੇ ਆਪਣਾ ਇਲਾਜ ਕਰਵਾਉਣ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਹੋਰਨਾਂ ਰਾਜਾਂ ਤੋਂ ਵੀ ਮਰੀਜ਼ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਅਗਲੇ 6 ਮਹੀਨਿਆਂ ਤੱਕ ਪੀਜੀਆਈ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਹੜਤਾਲ ’ਤੇ ਰੋਕ ਲਗਵਾਉਣ ਲਈ ਇਹ ਕਦਮ ਚੁੱਕਿਆ ਹੈ।
Read More : ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਹੋਈ : ਪ੍ਰੋ. ਚੰਦੂਮਾਜਰਾ