ਧਾਰਮਿਕ ਸਥਾਨ ਤੋਂ ਵਾਪਸ ਆ ਰਹੇ ਸੀ ਸ਼ਰਧਾਲੂ
ਦੌਸਾ, 13 ਅਗਸਤ : ਰਾਜਸਥਾਨ ਦੇ ਦੌਸਾ ਵਿਚ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਬਾਪੀ ਨੇੜੇ ਇੱਕ ਪਿਕਅੱਪ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 9 ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਬਾਪੀ ਨੇੜੇ ਇਹ ਹਾਦਸਾ ਇੱਕ ਯਾਤਰੀ ਪਿਕਅੱਪ ਅਤੇ ਇੱਕ ਟ੍ਰੇਲਰ ਟਰੱਕ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ। ਇਸ ਸਬੰਧੀ ਐਸ. ਪੀ ਸਾਗਰ ਰਾਣਾ ਨੇ ਦੱਸਿਆ ਕਿ ਖਾਟੂ ਸ਼ਿਆਮ ਮੰਦਰ ਤੋਂ ਆ ਰਹੇ ਸ਼ਰਧਾਲੂਆਂ ਦੇ ਹਾਦਸੇ ਬਾਰੇ ਜਾਣਕਾਰੀ ਮਿਲੀ ਸੀ। ਹੁਣ ਤੱਕ 10 ਲੋਕਾਂ ਦੀ ਮੌਤ ਦੀ ਖ਼ਬਰ ਹੈ। ਲਗਭਗ 7-8 ਲੋਕਾਂ ਨੂੰ ਜੈਪੁਰ ਦੇ ਐਸਐਮਐਸ ਹਸਪਤਾਲ ਰੈਫ਼ਰ ਕੀਤਾ ਗਿਆ ਹੈ।
Read More : 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਗੁ. ਧੁਬੜੀ ਸਾਹਿਬ ਅਸਾਮ ਤੋਂ ਹੋਣਗੇ ਸ਼ੁਰੂ : ਧਾਮੀ