ਲੁਧਿਆਣਾ, 15 ਅਗਸਤ : ਅੱਜ ਲੁਧਿਆਣਾ ਵਿਖੇ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਹਰਿੰਦਰ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਆਪਣੇ ਸਾਥੀਆਂ ਇਕਬਾਲ ਸਿੰਘ ਝੂੰਦਾ, ਪ੍ਰੇਮ ਸਿੰਘ ਚੰਦੂਮਾਜਰਾ, ਦਰਸ਼ਨ ਸਿੰਘ ਸ਼ਿਵਾਲਿਕ, ਸੰਤ ਸਿੰਘ ਉਮੇਦਪੁਰੀ ਸਮੇਤ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਇਕ ਪੱਤਰ ਵੀ ਲਿਖਣਗੇ, ਹੁਣ ਤਾਂ ਸੁਪਰੀਮ ਕੋਰਟ ਵੀ ਹਾਮੀ ਭਰਦੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਾਰੇ ਬੰਦੀ ਸਿੰਘ ਰਿਹਾਅ ਹੋਣੇ ਚਾਹੀਦੇ ਹਨ। ਜੇਕਰ ਜ਼ਰੂਰਤ ਪਈ ਤਾਂ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸੰਘਰਸ਼ ਵੀ ਵਿੱਢਣਗੇ।
Read More : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਖੱਡ ਵਿਚ ਡਿੱਗੀ, 4 ਦੀ ਮੌਤ