ਫਿਰੋਜ਼ਪੁਰ 16 ਅਗਸਤ : ਬੀ. ਐੱਸ. ਐੱਫ. ਨੇ ਸਤਲੁਜ ਦਰਿਆ ’ਚ ਤੈਰ ਕੇ ਪਾਕਿਸਤਾਨ ਵੱਲ ਜਾ ਰਹੇ ਇਕ ਵਿਅਕਤੀ ਨੂੰ ਫੜ ਕੇ ਗ੍ਰਿਫਤਾਰ ਕਰ ਲਿਆ, ਜਿਸ ਦੇ ਖਿਲਾਫ ਥਾਣਾ ਸਦਰ ਫਿਰੋਜ਼ਪੁਰ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ 99 ਬਟਾਲੀਅਨ ਦੇ ਅਧਿਕਾਰੀ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੱਸਿਆ ਹੈ ਕਿ ਬੀ. ਐੱਸ. ਐੱਫ. ਦੇ ਬੀ. ਓ. ਪੀ. ਪਛਾੜੀਆਂ ਦੇ ਖੇਤਰ ’ਚ ਲੱਡੂ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਹਜਾਰਾ ਸਤਲੁਜ ਦਰਿਆ ’ਚ ਤੈਰ ਕੇ ਪਾਕਿਸਤਾਨ ’ਚ ਦਾਖਲ ਹੋਣ ਜਾ ਰਿਹਾ ਸੀ, ਜਦੋਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਉਸ ਨੂੰ ਦੇਖਿਆ ਤਾਂ ਉਸ ਨੂੰ ਦਰਿਆ ’ਚੋਂ ਸੁਰੱਖਿਅਤ ਬਾਹਰ ਕੱਢਣ ਤੋਂ ਬਾਅਦ ਤੁਰੰਤ ਫੜ ਲਿਆ ਗਿਆ। ਪੁਲਸ ਵੱਲੋਂ ਗ੍ਰਿਫਤਾਰ ਵਿਅਕਤੀ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
Read More : ਹਰਿੰਦਰ ਸਿੰਘ ਖ਼ਾਲਸਾ ਨਵੇਂ ਅਕਾਲੀ ਦਲ ਵਿਚ ਸ਼ਾਮਲ