ਪਟਿਆਲਾ, 16 ਅਗਸਤ : ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਸ਼ੁਰੂ ਕੀਤੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਅਨਾਜ ਮੰਡੀ ਪਟਿਆਲਾ ਵਿਖੇ ਰੈਲੀ ਕੀਤੀ ਗਈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸਾਬਕਾ ਵਿਧਾਇਕ ਤੇ ਸਾਬਕਾ ਮੈਂਬਰ ਪਾਰਲੀਮੈਂਟ ਨੇ ਵਿਸ਼ੇਸ਼ ਤੌਰ ’ਤੇ ਪੰਜਾਬ ਸੰਭਾਲੋ ਮੁਹਿੰਮ ਬਾਰੇ ਜਾਣਕਾਰੀ ਦਿੱਤੀ।
ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਪ੍ਰਜਾਪਤੀ ਅਜੀਤ ਸਿੰਘ ਭੈਣੀ ਨੇ ਬਹੁਜਨ ਸਮਾਜ ਪਾਰਟੀ ਦੀ ਵਿਚਾਰਧਾਰਾ ਬਾਰੇ ਜਾਣਕਾਰੀ ਦਿੱਤੀ, ਬਹੁਜਨ ਸਮਾਜ ਪਾਰਟੀ ਦੇ ਸੂਬਾ ਉਪ ਪ੍ਰਧਾਨ ਬਲਦੇਵ ਸਿੰਘ ਮਹਿਰਾ ਪਿਛੜੇ ਸਮਾਜ ਨੂੰ ਬਹੁਜਨ ਸਮਾਜ ਪਾਰਟੀ ਨਾਲ ਜੁੜਨ ਅਤੇ ਉਨ੍ਹਾਂ ਦੇ ਹਿੱਤ ਬਹੁਜਨ ਸਮਾਜ ਪਾਰਟੀ ਵਿਚ ਹੀ ਸੁਰੱਖਿਅਤ ਹਨ, ਜਿਵੇਂ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੇ ਸਾਰਿਆਂ ਸੂਬੀਆ ਤੋਂ ਪਹਿਲਾਂ ਮੰਡਲ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ।
ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਜੋਨ ਇੰਚਾਰਜ ਪਟਿਆਲਾ ਅਮਰਜੀਤ ਸਿੰਘ ਜ਼ਰੂਰ, ਸੂਬਾ ਜਨਰਲ ਸਕੱਤਰ ਤੇ ਜੋਨ ਇੰਚਾਰਜ ਪਟਿਆਲਾ ਰਾਜਾ ਰਜਿੰਦਰ ਸਿੰਘ, ਸੂਬਾ ਜਨਰਲ ਸਕੱਤਰ ਜੋਗਾ ਸਿੰਘ, ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ ਸੰਗਰੂਰ, ਸੂਬਾ ਜਨਰਲ ਸਕੱਤਰ ਜਗਜੀਤ ਸਿੰਘ, ਪਵਿੱਤਰ ਸਿੰਘ, 78 ਸਾਲਾਂ ਦੀ ਅਾਜ਼ਾਦੀ ’ਚ ਅਨੁਸੂਚਿਤ ਜਾਤੀ, ਪਛੜੀਆਂ ਸ਼੍ਰੇਣੀਆਂ ਨਾਲ ਹੁੰਦੀਆਂ ਜ਼ਿਆਦਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਹੁਣ ਤੱਕ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਗਿਆ।
ਰੈਲੀ ਦੀ ਪ੍ਰਧਾਨਗੀ ਜ਼ਿਲਾ ਪ੍ਰਧਾਨ ਮੇਜਰ ਸਿੰਘ ਟਿੱਬੀ ਨੇ ਕੀਤੀ, ਜ਼ਿਲਾ ਉਪ ਪ੍ਰਧਾਨ, ਖਜ਼ਾਨਚੀ ਗੁਰਮੀਤ ਸਿੰਘ, ਜ਼ਿਲਾ ਇੰਚਾਰਜ ਅੰਗਰੇਜ਼ ਸਿੰਘ, ਸੁੱਖ ਲਾਲ, ਸੁਰਜੀਤ ਸਿੰਘ ਗੋਰੀਆਂ, ਲੈਕਚਰਾਰ ਅਮਰ ਸਿੰਘ ਅਤੇ ਜਗਤਾਰ ਸਿੰਘ ਰੋੜੇਵਾਲ ਆਈ ਟੀ ਸੈਲ ਪਟਿਆਲਾ , ਰੂਪ ਸਿੰਘ ਬਠੋਈ, ਜਰਨੈਲ ਸਿੰਘ ਬਿੱਟੂ, ਰਾਜਿੰਦਰ ਸਿੰਘ, ਐਡਵੋਕੇਟ ਜਸਪਾਲ ਸਿੰਘ ਕਾਮੀ, ਸ਼ਤਰਾਣਾ ਤੋਂ ਨਾਈਵਾਲਾ, ਜ਼ਿਲਾ ਪਟਿਆਲਾ ਦੇ ਸਾਰੇ ਹਲਕਿਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਹੋਈਆਂ ਵਧੀਕੀਆਂ ਲਈ ਮੈਮੋਰੰਡਮ ਮਾਰਚ ਕਰ ਕੇ ਦਿੱਤਾ।
Read More : ਖੇਤੀਬਾੜੀ ਮੰਤਰੀ ਖੁੱਡੀਆਂ ਨੇ ਮੋਹਾਲੀ ਵਿਚ ਤਿਰੰਗਾ ਲਹਿਰਾਇਆ
