ਪੇਸ਼ਾਵਰ ਤੋਂ ਕਰਾਚੀ ਜਾ ਰਹੀ ਰੇਲਗੱਡੀ
ਲਾਹੌਰ, 17 ਅਗਸਤ : ਪਾਕਿਸਤਾਨ ਵਿਚ ਐਤਵਾਰ ਨੂੰ ਇਕ ਯਾਤਰੀ ਰੇਲਗੱਡੀ ਅਚਾਨਕ ਪਟੜੀ ਤੋਂ ਉਤਰ ਗਏ, ਜਿਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਇਹ ਹਾਦਸਾ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਵਾਪਰਿਆ, ਜਦੋਂ ਲੋਧਰਨ ਰੇਲਵੇ ਸਟੇਸ਼ਨ ਦੇ ਨੇੜੇ ਯਾਤਰੀਆਂ ਨਾਲ ਭਰੀ ਇਕ ਰੇਲਗੱਡੀ ਅਚਾਨਕ ਪਟੜੀ ਤੋਂ ਉਤਰ ਗਈ। ਇਹ ਰੇਲਗੱਡੀ ਪੇਸ਼ਾਵਰ ਤੋਂ ਕਰਾਚੀ ਜਾ ਰਹੀ ਸੀ।
ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਰੇਲਗੱਡੀ ਦੇ 4 ਡੱਬੇ ਪਟੜੀ ਤੋਂ ਉਤਰ ਗਏ ਅਤੇ ਬੁਰੀ ਤਰ੍ਹਾਂ ਨੁਕਸਾਨੇ ਗਏ। ਰੇਲਗੱਡੀ ਵਿਚ ਫਸੇ ਲੋਕਾਂ ਨੂੰ ਕਿਸੇ ਤਰ੍ਹਾਂ ਕਰੀਬ 19 ਲੋਕਾਂ ਨੂੰ ਬਚਾ ਲਿਆ ਗਿਆ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਲੋਧਰਨ ਦੇ ਡਿਪਟੀ ਕਮਿਸ਼ਨਰ ਡਾ. ਲੁਬਨਾ ਨਜ਼ੀਰ ਦੇ ਅਨੁਸਾਰ 2 ਹੋਰ ਲੋਕਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਤੋਂ ਬਾਅਦ ਇਹ ਰਸਤਾ ਕੁਝ ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਸੀ। ਹੁਣ ਰੇਲ ਆਵਾਜਾਈ ਮੁੜ ਸ਼ੁਰੂ ਹੋ ਗਈ ਹੈ।
Read More : ਸਤਲੁਜ ਦਰਿਆ ’ਚ ਤੈਰ ਕੇ ਪਾਕਿਸਤਾਨ ਵੱਲ ਜਾ ਰਹੇ ਵਿਅਕਤੀ ਗ੍ਰਿਫਤਾਰ