ਰਾਹੁਲ ਗਾਂਧੀ ਨੂੰ ਸਿੱਖ ਕਤਲੇਆਮ ਦੇ ਦੋਸ਼ੀ ਟਾਈਟਲਰ ਦੀ ਪੁਸ਼ਤ ਪਨਾਹੀ ਦਾ ਕੋਈ ਅਫਸੋਸ ਨਹੀਂ : ਕਾਲਕਾ, ਕਾਹਲੋਂ
ਦਿੱਲੀ, 17 ਅਗਸਤ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਾਂਗਰਸ ਦੇ ਮੀਤ ਪ੍ਰਧਾਨ ਤੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਨੂੰ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਤੇ ਹੋਰ ਦੋਸ਼ੀਆਂ ਦੀ ਪੁਸ਼ਤ ਪਨਾਹੀ ਦਾ ਕੋਈ ਅਫਸੋਸ ਨਹੀਂ ਹੈ, ਬਲਕਿ ਉਹ ਤਾਂ ਇਨ੍ਹਾਂ ਨਾਲ ਤਸਵੀਰਾਂ ਖਿੱਚਵਾ ਕੇ ਖੁਸ਼ੀ ਮਹਿਸੂਸ ਕਰਦੇ ਹਨ।
ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਕਿਹਾ ਕਿ ਬੀਤੇ ਕੱਲ ਆਜ਼ਾਦੀ ਦਿਹਾੜੇ ’ਤੇ ਵੀ ਰਾਹੁਲ ਗਾਂਧੀ ਦੀ ਜਗਦੀਸ਼ ਟਾਈਟਲਰ ਨਾਲ ਤਸਵੀਰ ਖੂਬ ਵਾਇਰਲ ਹੋਈ ਜਿਸ ਤੋਂ ਸਾਫ ਝਲਕ ਰਿਹਾ ਸੀ ਕਿ ਕਾਂਗਰਸ ਪਾਰਟੀ ਨੂੰ ਨਾ ਸਿਰਫ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ, ਬਲਕਿ ਉਹ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜ ਕੇ ਮਾਣ ਵੀ ਮਹਿਸੂਸ ਕਰਦੀ ਹੈ।
ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਵਾਂਗੂ ਰਾਹੁਲ ਗਾਂਧੀ ਅਕਸਰ ਕਮਲਨਾਥ ਨਾਲ ਵੀ ਸਟੇਜਾਂ ਸਾਂਝੀਆਂ ਕਰਦੇ ਨਜ਼ਰ ਆਉਂਦੇ ਰਹੇ ਹਨ।
Read More : ਅੰਮ੍ਰਿਤਸਰ-ਦਿੱਲੀ ਸ਼ਤਾਬਦੀ ਟ੍ਰੇਨ ’ਚ ਬੰਬ ਦੀ ਅਫਵਾਹ