ਪਿੰਡ ਸਾਰੰਗੜਾ ਦੇ ਗਾਲੀ-ਗਲੋਚ ਕਾਂਡ ਦਾ ਮਾਮਲਾ
ਅੰਮ੍ਰਿਤਸਰ, 18 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ, ਰਾਮਤੀਰਥ ਮਾਰਗ ਦੇ ਇਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐੱਸ. ਐੱਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਜਿਸ ਵਿਚ ਇਕ ਵਿਅਕਤੀ ਅਨੁਸੂਚਿਤ ਜਾਤੀ ਵਰਗ ਦੇ ਮਜ਼੍ਹਬੀ ਸਿੱਖ/ਵਾਲਮੀਕਿ ਪਰਿਵਾਰ ਨੂੰ ਜਾਤੀ ਸੂਚਕ ਗਾਲਾਂ ਕੱਢ ਰਿਹਾ ਹੈ, ਜਿਸ ’ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Read More : ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ