Deepak Bali

ਦੀਪਕ ਬਾਲੀ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ

ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਆਲੇ ਦੁਆਲੇ ਵਿਰਾਸਤੀ ਦਿੱਖ ਛੇਤੀ ਹੀ ਹੋਵੇਗੀ ਬਹਾਲ : ਦੀਪਕ ਬਾਲੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ : ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਪੁਰਾਤਨ ਦਿਖ ਬਹਾਲ ਕਰਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸੂਬਾ ਸਰਕਾਰ ਨੂੰ ਕੀਤੀ ਬੇਨਤੀ ’ਤੇ ਪੰਜਾਬ ਸਰਕਾਰ ਦੇ ਸੈਰ—ਸਪਾਟਾ ਤੇ ਸੱਭਿਆਚਾਰਕ ਸਲਾਹਕਾਰ ਦੀਪਕ ਬਾਲੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।

ਕਾਕਾ ਬਰਾੜ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਤੋਂ ਬਾਅਦ ਦੀਪਕ ਬਾਲੀ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਚਾਰ ਚੁਫੇਰੇ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟ ਸਬੰਧੀ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਤਰਜ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਵੀ ਵਿਰਾਸਤੀ ਦਿੱਖ ਛੇਤੀ ਹੀ ਬਹਾਲ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਗੁਰਦੁਆਰੇ ਦੇ ਸਾਰੇ ਗੇਟਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਹੱਤਵਪੂਰਨ ਕਾਰਜ ਸਬੰਧੀ ਮੀਟਿੰਗ ਵੀ ਕੀਤੀ।

ਸ਼੍ਰੀ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਨਿਰੰਤਰ ਸਾਰਥਕ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਚਾਲੀ ਮੁਕਤਿਆਂ ਦੀ ਇਤਿਹਾਸਕ ਧਰਤੀ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਸ੍ਰੀ ਅਮ੍ਰਿਤਸਰ ਸਾਹਿਬ ਦੀ ਤਰਜ਼ ਤੇ ਸ੍ਰੀ ਮੁਕਤਸਰ ਸਾਹਿਬ ਦੀ ਦਿੱਖ ਬਣਾਈ ਜਾਵੇ ਜਿਸ ਕਰਕੇ ਦੀਪਕ ਬਾਲੀ ਮੌਕੇ ’ਤੇ ਪਹੁੰਚੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਸੈਰ—ਸਪਾਟਾ ਤੇ ਸੱਭਿਆਚਾਰ ਵਿਭਾਗ ਤੋਂ ਭੁਪਿੰਦਰ ਸਿੰਘ ਚਾਨਾ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਐਸ.ਡੀ.ਓ ਹਰਮੀਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Read More : ਜੰਮੂ ਕਸ਼ਮੀਰ ’ਚ ਕਸ਼ਮੀਰੀ ਸੰਗਤ ਵੱਲੋਂ ਜਥੇਦਾਰ ਗੜਗੱਜ ਦਾ ਭਰਵਾਂ ਸਵਾਗਤ

Leave a Reply

Your email address will not be published. Required fields are marked *