ਮਜੀਠਾ ਹਲਕੇ ਦੇ ਅਧੂਰੇ ਪਏ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣਗੇ : ਤਲਬੀਰ ਗਿੱਲ
ਮਜੀਠਾ, 20 ਅਗਸਤ :-ਅੱਜ ਮਜੀਠਾ ਨਗਰ ਕੌਂਸਲ ਦੇ ਦਫਤਰੀ ਕੰਪਲੈਕਸ ਵਿਖੇ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਹੋਇਆ, ਜਿਸ ਵਿਚ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ 36 ਲੱਖ ਰੁਪਏ ਦੀ ਲਾਗਤ ਨਾਲ ਨਿਰਮਿਤ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਕੇ ਇਮਾਰਤ ਦਾ ਰਸਮੀ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਜੀਠਾ ਹਲਕੇ ਦੇ ਸਾਰੇ ਵਿਕਾਸ ਕਾਰਜ ਜਲਦੀ ਨੇਪਰੇ ਚੜ੍ਹ ਜਾਣਗੇ ਅਤੇ ਹਲਕੇ ਦੀਆਂ ਸਾਰੀਆਂ ਸੜਕਾਂ ਨੂੰ ਤੁਰੰਤ ਬਣਾਇਆ ਜਾਵੇਗਾ।
ਇਸ ਮੌਕੇ ਤਲਬੀਰ ਗਿੱਲ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਕੈਬਨਿਟ ਮੰਤਰੀ ਦਾ ਮਜੀਠਾ ਵਾਸੀਆਂ ਪ੍ਰਤੀ ਸਮਰਪਣ ਅਤੇ ਸਮਾਗਮ ਵਿਚ ਸ਼ਿਰਕਤ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਇਮਾਰਤ ਮਜੀਠਾ ਦੇ ਲੋਕਾਂ ਦੀ ਤਰੱਕੀ ਅਤੇ ਸਹੂਲਤਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਅਧੂਰੇ ਪਏ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣਗੇ।
Read More : ਭਿਆਨਕ ਹਾਦਸਾ, 5 ਲੋਕਾਂ ਦੀ ਮੌਤ, 17 ਜ਼ਖਮੀ