ਕਿਹਾ-ਡੱਲੇਵਾਲ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ
ਅੰਮ੍ਰਿਤਸਰ, 17 ਦਸੰਬਰ – ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੀ ਜਗਜੀਤ ਸਿੰਘ ਡੱਲੇਵਾਲ ਦੇ ਮੋਢੇ ਦੇ ਨਾਲ ਮੋਢਾ ਲਾਗ ਖੜੇ ਹਾਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਜਿਹੜੀਆਂ ਮੰਗਾਂ ਹਨ ਉਹ ਮੰਨ ਲੈਣੀਆਂ ਚਾਹੀਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਹੜੀਆਂ ਕਿੰਨਾ ਮੰਗਾਂ ਮੰਨੀਆਂ ਸਨ, ਉਹਨਾਂ ਨੂੰ ਵੀ ਲਾਗੂ ਨਹੀਂ ਕੀਤਾ। ਜਗਜੀਤ ਸਿੰਘ ਡੱਲੇਵਾਲ ਦੀ ਜਾਨ ਨੂੰ ਇਸ ਵੇਲੇ ਖਤਰਾ ਦਿਖਾਈ ਦੇ ਰਿਹਾ ਹੈ, ਇਸ ਵੇਲੇ ਉਹਨਾਂ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਉਹਨਾਂ ਕਿਹਾ ਕਿ ਡੱਲੇਵਾਲ ਕੈਂਸਰ ਤੋਂ ਪੀੜਿਤ ਹਨ ਤੇ ਉਹਨਾਂ ਨੂੰ ਸੀਰੀਅਸ ਤੌਰ ‘ਤੇ ਲੈਣਾ ਚਾਹੀਦਾ ਹੈ।
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡੱਲੇਵਾਲ ਨੂੰ ਅਸੀਂ ਗੁਵਾਨਾ ਨਹੀਂ ਚਾਹੁੰਦੇ। ਹੁਣ ਇਸ ਕਰਕੇ ਡੱਲੇਵਾਲ ਸਾਹਿਬ ਦੇ ਨਾਲ ਚੱਟਾਨ ਦੀ ਤਰ੍ਹਾਂ ਖੜੇ ਹਾਂ ਤੇ ਚੋਣਾ ਤੋਂ ਬਾਅਦ ਧਰਨੇ ‘ਚ ਜਾਵਾਂਗੇ। ਉਨ੍ਹਾ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਕਿ ਕਿਸਾਨਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣ ਜੇ ਡਲੇਵਾਲ ਸਾਹਿਬ ਦੀ ਜਾਨ ਨੂੰ ਕੋਈ ਹੋਇਆ ਇਹਦੇ ਲਈ ਸਿੱਧਾ ਮੋਦੀ ਤੇ ਅਮਿਤ ਸ਼ਾਹ ਤੇ ਕੇਂਦਰ ਸਰਕਾਰ ਜਿਹੜੀ ਜਿੰਮੇਵਾਰ ਹੋਵੇਗੀ ਜਿਕਰਯੋਗ ਹੈ ਕਿ ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 22 ਦਿਨਾਂ ਤੋਂ ਮਰਨ ਵਰਤ ‘ਤੇ ਹਨ