Anil Ambani'

ਸੀ.ਬੀ.ਆਈ. ਦਾ ਅਨਿਲ ਅੰਬਾਨੀ ਦੇ ਘਰ ਛਾਪਾ

2000 ਕਰੋੜ ਰੁਪਏ ਦੇ ਬੈਂਕ ਧੋਖਾਦੇਹੀ ਮਾਮਲੇ ’ਚ ਐੱਫ.ਆਈ.ਆਰ ਵੀ ਦਰਜ

ਨਵੀਂ ਦਿੱਲੀ, 23 ਅਗਸਤ : ਸ਼ਨੀਵਾਰ ਸਵੇਰੇ 7 ਵਜੇ ਤੋਂ ਸੀ.ਬੀ.ਆਈ. ਟੀਮ ਦੀ ਆਰਕਾਮ ਅਤੇ ਅਨਿਲ ਅੰਬਾਨੀ ਦੇ ਘਰ ਛਾਪੇਮਾਰੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ. ਬੀ. ਆਈ. ਬੈਂਕ ਧੋਖਾਦੇਹੀ ਮਾਮਲੇ ਵਿਚ ਆਰਕਾਮ ਅਤੇ ਅਨਿਲ ਅੰਬਾਨੀ ਨਾਲ ਸਬੰਧਤ ਅਹਾਤਿਆਂ ਦੀ ਤਲਾਸ਼ੀ ਲੈ ਰਹੀ ਹੈ।

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਅਨਿਲ ਅੰਬਾਨੀ ਆਪਣੇ ਪਰਿਵਾਰ ਨਾਲ ਘਰ ਵਿਚ ਮੌਜੂਦ ਹਨ। ਬੈਂਕ ਧੋਖਾਦੇਹੀ ਨਾਲ ਸਬੰਧਤ ਮਾਮਲੇ ਵਿੱਚ ਅਨਿਲ ਅੰਬਾਨੀ ਵਿਰੁੱਧ ਐਫਆਈਆਰ ਵੀ ਦਰਜ ਕੀਤੀ ਗਈ ਹੈ।

ਦੱਸ ਦੇਈਏ ਕਿ ਸੀਬੀਆਈ ਨੇ ਬੈਂਕ ਧੋਖਾਧੜੀ ਮਾਮਲੇ ’ਚ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਕਥਿਤ ਬੈਂਕ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਟੇਟ ਬੈਂਕ ਆਫ਼ ਇੰਡੀਆ ਨੂੰ ਇਸ ਧੋਖਾਦੇਹੀ ਕਾਰਨ 2000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿਚ ਸੀ. ਬੀ. ਆਈ. ਟੀਮ ਕੰਪਨੀ ਦੇ ਕਈ ਸਥਾਨਾਂ ’ਤੇ ਛਾਪੇਮਾਰੀ ਕਰ ਰਹੀ ਹੈ। ਇਹ ਤਲਾਸ਼ੀ ਮੁਹਿੰਮ ਆਰਕਾਮ ਅਤੇ ਅਨਿਲ ਅੰਬਾਨੀ ਨਾਲ ਸਬੰਧਤ ਚੱਲ ਰਹੀ ਹੈ।

ਈਡੀ ਨੇ ਸੰਮੰਨ ਵੀ ਭੇਜੇ ਸਨ। ਇਹ ਧਿਆਨਦੇਣ ਯੋਗ ਹੈ ਕਿ 1 ਅਗਸਤ ਨੂੰ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਨੂੰ 17,000 ਕਰੋੜ ਰੁਪਏ ਦੇ ਕਥਿਤ ਕਰਜ਼ਾ ਧੋਖਾਦੇਹੀ ਮਾਮਲੇ ਦੀ ਚੱਲ ਰਹੀ ਜਾਂਚ ਦੇ ਸਬੰਧ ’ਚ ਪੁੱਛਗਿੱਛ ਲਈ ਤਲਬ ਕੀਤਾ ਸੀ।

Read More : ਮਾਲ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Leave a Reply

Your email address will not be published. Required fields are marked *