ਕਿਹਾ –ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਨਹੀਂ ਹੋਣ ਦਿਆਂਗੇ ਸਫ਼ਲ
ਅੰਮ੍ਰਿਤਸਰ, 24 ਅਗਸਤ :-ਜ਼ਿਲਾ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਰੁੱਧ ਚਲਾਈਆਂ ਜਾਂਦੀਆਂ ਕੋਝੀਆਂ ਚਾਲਾਂ ਵਿਰੁੱਧ ਇਕੱਠੇ ਹੋ ਕੇ ਇਕ ਸੁਰ ਵਿਚ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਕਰਨਾ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਪੰਜਾਬ ਵਿਰੁੱਧ ਚਲਾਈਆਂ ਜਾ ਰਹੀਆਂ ਕੋਝੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਸਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਪੱਸ਼ਟ ਸ਼ਬਦਾਂ ਵਿਚ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਕੀਮਤ ’ਤੇ ਪੰਜਾਬੀਆਂ ਨਾਲ ਧੋਖਾ ਨਹੀਂ ਹੋਣ ਦੇਵੇਗੀ ਅਤੇ ਮਜ਼ਦੂਰਾਂ, ਦਲਿਤਾਂ ਤੇ ਕਿਸਾਨਾਂ ਦੇ ਰਾਸ਼ਨ ਕਾਰਡਾਂ ਨੂੰ ਨਹੀਂ ਕੱਟਣ ਦੇਵੇਗੀ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ।
ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਭਾਰਟੀ ਜਨਤਾ ਪਾਰਟੀ ਵਲੋਂ ਪਹਿਲਾਂ ਕੇ. ਵਾਈ. ਸੀ. ਦੇ ਨਾਂ ’ਤੇ 23 ਲੱਖ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਅਤੇ ਹੁਣ 8 ਲੱਖ ਪਰਿਵਾਰਾਂ (ਭਾਵ 32 ਲੱਖ ਲੋਕਾਂ) ਦੇ ਰਾਸ਼ਨ ਕਾਰਡ ਹੋਰ ਕੱਟੇ ਜਾ ਰਹੇ ਹਨ, ਜਿਸ ਨਾਲ ਲੋੜਵੰਦ ਪਰਿਵਾਰ ਕਾਫ਼ੀ ਮੁਸ਼ਕਿਲ ਵਿਚ ਆ ਜਾਣਗੇ।
ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਦਲਬੀਰ ਸਿੰਘ ਟੌਂਗ, ਲੋਕ ਸਭਾ ਹਲਕਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਅਾਦਿ ਹਾਜ਼ਰ ਸਨ।
Read More : ਖੂਨ ਹੋਇਆ ਪਾਣੀ ; ਨਸ਼ੇੜੀ ਭਤੀਜੇ ਵੱਲੋਂ ਦਿਵਿਆਂਗ ਚਾਚੇ ਦੀ ਹੱਤਿਆ