ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਆਪਣੇ ਕੱਪੜੇ ਉਤਾਰ ਕੇ ਸੁੱਟੇ
ਲੁਧਿਆਣਾ, 25 ਅਗਸਤ : ਜ਼ਿਲਾ ਲੁਧਿਆਣਾ ਵਿਚ ਪਿਛਲੇ ਦਿਨੀ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੁਗਿਆਣਾ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਆਪਣੇ ਕੱਪੜੇ ਉਤਾਰ ਕੇ ਸੁੱਟ ਦਿੱਤੇ, ਉੱਥੇ ਅਰਦਾਸ ਕਰਨ ਆਏ ਲੋਕਾਂ ਨੇ ਉਸਨੂੰ ਕਿਸੇ ਤਰ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸਨੇ ਇਕ ਨਾ ਸੁਣੀ ਅਤੇ ਹੰਗਾਮਾ ਜਾਰੀ ਰੱਖਿਆ।
ਇਸ ਮਾਮਲੇ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਔਰਤ ਪਹਿਲਾਂ ਬਹਿਸ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਤੋਂ ਬਾਅਦ ਉਸ ਨੇ ਆਪਣੇ ਕੱਪੜੇ ਪਾੜ ਕੇ ਉਤਰਾਨੇ ਸ਼ੁਰੂ ਕਰ ਦਿੱਤੇ ਅਤੇ ਇਸ ਦੌਰਾਨ ਹੋਰ ਔਰਤਾਂ ਨੇ ਉਸ ਨੂੰ ਰੋਕ ਦੀ ਵੀ ਕੋਸ਼ਿਸ਼ ਕੀਤੀ ਪਰ ਉਸਨੇ ਆਪਣੇ ਸਾਰੇ ਕੱਪੜੇ ਉਤਾਰ ਦਿੱਤੇ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਕੌਮ ਵਿਚ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਨੇ ਬੇਅਦਬੀ ਕਰਨ ਵਾਲੀ ਬੀਬੀ ਪ੍ਰਕਾਸ਼ ਕੌਰ ਦੇ ਉੱਪਰ ਐਫਆਈਆਰ ਦਰਜ ਕੀਤੀ ਗਈ ਹੈ।
Read More : ਕੇਂਦਰ ਨੂੰ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ’ਤੇ ਨਹੀਂ ਮਾਰਨ ਦੇਵਾਂਗੇ ਡਾਕਾ : ਅਰੋੜਾ
