ਅੰਮ੍ਰਿਤਸਰ, 25 ਅਗਸਤ : ਉੱਤਰ ਭਾਰਤ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਭਰ ਗਈਆਂ ਹਨ, ਜਿਸ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਵਿਭਾਗ ਨੇ ਅੰਮ੍ਰਿਤਸਰ ਤੋਂ ਜੰਮੂ ਜਾਣ ਵਾਲੀਆਂ ਬੱਸਾਂ ਦੇ ਰੂਟ ਬੰਦ ਕਰਨ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਅੰਮ੍ਰਿਤਸਰ ਡਿਪੂ ਨੰਬਰ-1 ਤੋਂ ਚੱਲਣ ਵਾਲੀਆਂ ਬੱਸਾਂ ਹੁਣ ਜੰਮੂ ਨਹੀਂ ਜਾ ਸਕਣਗੀਆਂ।
ਇਸ ਸਬੰਧੀ ਜੀ. ਐੱਮ. 1 ਮਨਿੰਦਰ ਸਿੰਘ ਨੇ ਕਿਹਾ ਕਿ ਜੰਮੂ ਵਿਚ ਪਾਣੀ ਭਰਨ ਅਤੇ ਭਾਰੀ ਬਾਰਿਸ਼ ਕਾਰਨ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਵਿਭਾਗ ਨੇ ਫਿਲਹਾਲ ਜੰਮੂ ਜਾਣ ਵਾਲੀਆਂ ਸਾਰੀਆਂ ਬੱਸਾਂ ਨੂੰ ਰੋਕ ਦਿੱਤਾ ਹੈ।
ਕਿੰਨੀਆਂ ਚੱਲਦੀਆਂ ਹਨ ਬੱਸਾਂ : ਜੇਕਰ ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਸਰ ਡਿਪੂ ਨੰਬਰ-1 ਤੋਂ ਲਗਭਗ 3 ਬੱਸਾਂ ਅੰਮ੍ਰਿਤਸਰ ਤੋਂ ਜੰਮੂ ਰੂਟ ’ਤੇ ਚੱਲਦੀਆਂ ਹਨ, ਜਿਨ੍ਹਾਂ ਨੂੰ ਹੁਣ ਰੋਕ ਦਿੱਤਾ ਗਿਆ ਹੈ।
Read More : ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ