ਪੰਜ ਵਾਰ ਦੀ ਜੇਤੂ ਚੇਨੱਈ ਸੁਪਰ ਕਿੰਗਜ਼ ਟੀਮ ਦਾ ਹਿੱਸਾ ਸੀ ਅਸ਼ਵਿਨ
ਨਵੀਂ ਦਿੱਲੀ, 27 ਅਗਸਤ : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਤੋਂ ਭਾਰਤੀ ਦਿੱਗਜ਼ ਦੇ ਸਪਿੰਨਰ ਗੇਂਦਬਾਜ਼ ਆਰ ਅਸ਼ਵਿਨ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਅਸ਼ਵਿਨ ਦੇ ਇਸ ਐਲਾਨ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਦਕਿ ਅਸ਼ਵਿਨ ਪੰਜ ਵਾਰ ਦੀ ਆਈਪੀਐਲ ਟਰਾਫੀ ਜੇਤੂ ਚੇਨਈ ਸੁਪਰ ਕਿੰਗਜ਼ ਟੀਮ ਦਾ ਹਿੱਸਾ ਸਨ। ਜ਼ਿਕਰਯੋਗ ਹੈ ਕਿ ਆਰ ਅਸ਼ਵਿਨ ਅੰਤਰਰਾਸ਼ਟਰੀ ਕ੍ਰਿਕਟ ਤੋਂ ਪਹਿਲਾਂ ਹੀ ਸੰਨਿਆਸ ਲੈ ਚੁੱਕੇ ਹਨ।
ਆਈਪੀਐਲ ਅਤੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਮਗਰੋਂ ਅਸ਼ਵਨੀ ਨੇ ਕਿਹਾ ਕਿ ਉਹ ਦੁਨੀਆ ਭਰ ਦੀਆਂ ਵੱਖ-ਵੱਖ ਲੀਗਾਂ ’ਚ ਖੇਡਣ ਨੂੰ ਨਵੇਂ ਨਜ਼ਰੀਏ ਨਾਲ ਦੇਖਣ ਦਾ ਮੇਰਾ ਸਫਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ।
Read More : ਗਿਆਨੀ ਹਰਪ੍ਰੀਤ ਸਿੰਘ ਨੇ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ
