ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਵਾਗਤ
ਪਟਨਾ, 28 ਅਗਸਤ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਪੁੱਜਣ ‘ਤੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਸਮੇਤ ਪਟਨਾ ਸ਼ਹਿਰ ਦੀ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵੱਲੋਂ ਸਿੰਘ ਸਾਹਿਬ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਪ੍ਰਧਾਨ ਗੁਰਵਿੰਦਰ ਸਿੰਘ, ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਦਲੀਪ ਸਿੰਘ, ਗਿਆਨੀ ਗੁਰਦਿਆਲ ਸਿੰਘ ਤੇ ਕਥਾਵਾਚਕ ਗਿਆਨੀ ਚਰਨਜੀਤ ਸਿੰਘ ਸਮੇਤ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਸਟਾਫ਼ ਤੇ ਸਥਾਨਕ ਸੰਗਤਾਂ ਹਾਜ਼ਰ ਸਨ।
Read More : ਜੰਮੂ ’ਚ ਭਾਰੀ ਮੀਂਹ, ਰੇਲਵੇ ਨੇ 45 ਰੇਲ ਗੱਡੀਆਂ ਕੀਤੀਆਂ ਰੱਦ