Amritsar Police

ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰ

ਇਕ ਗਲੋਕ ਪਿਸਤੌਲ, 13 ਜ਼ਿੰਦਾ ਕਾਰਤੂਸ ਅਤੇ 2 ਖਾਲੀ ਖੋਲ ਬਰਾਮਦ

ਅੰਮ੍ਰਿਤਸਰ, 30 ਅਗਸਤ : ਅੰਮ੍ਰਿਤਸਰ ਪੁਲਿਸ ਨੇ ਇਕ ਵੱਡੀ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਮੌਕੇ ਪੁਲਿਸ ਕਮਿਸ਼ਨ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਡੀ ਪੁਲਿਸ ਟੀਮ ਨੂੰ ਮੁਖਬਰ ਕੋਲੋਂ ਸੂਚਨਾ ਮਿਲੀ ਕਿ ਗੁਰਸੇਵਕ ਸਿੰਘ ਉਰਫ਼ ਬੱਲੀ, ਕਰਨਦੀਪ ਸਿੰਘ ਉਰਫ਼ ਕਰਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੇ ਆਪ ਨੂੰ ਬਦਨਾਮ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਜੋੜ ਰੱਖਿਆ ਹੈ। ਉਹ ਖੇਤਰ ਵਿੱਚ ਸਮਾਜਕ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਵੱਡਾ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ।

ਜਾਣਕਾਰੀ ਅਨੁਸਾਰ ਕਰਨਦੀਪ ਸਿੰਘ, ਵਾਸੀ ਚੌਧਰੀਵਾਲਾ, ਤਰਨਤਾਰਨ, ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਗੈਂਗਸਟਰ ਸਤਬੀਰ ਸਿੰਘ ਉਰਫ਼ ਸੱਤਾ ਨੌਸ਼ਹਿਰਾ ਨਾਲ ਵੀ ਸੰਪਰਕ ਵਿੱਚ ਸੀ। ਉਸਨੂੰ ਵਿਦੇਸ਼ੀ ਅਧਾਰਤ ਹੈਂਡਲਰਾਂ ਵੱਲੋਂ ਟਾਰਗੇਟ ਕਿਲਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਲਈ ਲੌਜਿਸਟਿਕ ਸਹਾਇਤਾ, ਹਥਿਆਰ ਅਤੇ ਕਾਰਤੂਸ ਵੱਖ-ਵੱਖ ਕੱਟ ਆਊਟ ਮਾਡਿਊਲਾਂ ਰਾਹੀਂ ਮੁਹੱਈਆ ਕਰਵਾਏ ਗਏ ਸਨ।

ਪਹਿਲਾਂ ਗੁਰਸੇਵਕ, ਅਰਸ਼ਦੀਪ, ਅੰਮ੍ਰਿਤਪਾਲ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਕਾਰਤੂਸ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਕਰਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਪਾਰਟੀ ਨੇ ਇਸਲਾਮਾਬਾਦ ਦੇ ਕੋਟ ਖਾਲਸਾ ਇਲਾਕੇ ਵਿੱਚ ਰੇਡ ਕੀਤਾ। ਗ੍ਰਿਫ਼ਤਾਰੀ ਦੌਰਾਨ ਕਰਨਦੀਪ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾਈ, ਜਿਸ ’ਤੇ ਏਐਸਆਈ ਗੁਰਜਿੰਦਰ ਸਿੰਘ ਨੇ ਅਪਣੀ ਰੱਖਿਆ ਵਿੱਚ ਗੋਲੀ ਚਲਾਈ ਜੋ ਕਰਨਦੀਪ ਦੇ ਪੈਰ ਵਿੱਚ ਲੱਗੀ। ਉਸਨੂੰ ਫੌਰੀ ਤੌਰ ’ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਇਸ ਕਾਰਵਾਈ ਦੌਰਾਨ ਇੱਕ ਗਲੋਕ ਪਿਸਤੌਲ, 13 ਜ਼ਿੰਦਾ ਕਾਰਤੂਸ ਅਤੇ 2 ਖਾਲੀ ਖੋਲ ਬਰਾਮਦ ਕੀਤੇ ਹਨ। ਇਸ ਸਬੰਧ ਵਿੱਚ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਕਰਨਦੀਪ ਸਿੰਘ (18 ਸਾਲ), ਗੁਰਸੇਵਕ ਸਿੰਘ (18 ਸਾਲ), ਅਰਸ਼ਦੀਪ ਸਿੰਘ (19 ਸਾਲ), ਅੰਮ੍ਰਿਤਪਾਲ ਸਿੰਘ (18 ਸਾਲ) ਅਤੇ ਇੱਕ ਨਾਬਾਲਗ ਸ਼ਾਮਲ ਹਨ।

Read More : ਕੈਨੇਡਾ ਵਿਚ ਭੈਣ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਮੌਤ

Leave a Reply

Your email address will not be published. Required fields are marked *