President Dhami

ਪ੍ਰਧਾਨ ਧਾਮੀ ਨੇ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ

ਅੰਮ੍ਰਿਤਸਰ, 30 ਅਗਸਤ : ਜ਼ਿਲਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ, ਜ਼ਿਲਾ ਅੰਮ੍ਰਿਤਸਰ ਦੇ ਰਮਦਾਸ ਆਦਿ ਇਲਾਕਿਆਂ ਦੇ ਪਿੰਡਾਂ ਵਿਚ ਹੜ੍ਹਾਂ ਨੇ ਬਹੁਤ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ। ਜਿੱਥੇ ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ।

ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ  ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ਚਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।

ਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿੱਚੋਂ ਜਥਾਸ਼ਕਤ ਰਾਸ਼ਨ ਹੜ੍ਹ ਪੀੜਤਾਂ ਤੱਕ ਪਹੁੰਚਣ ਲਈ ਪ੍ਰਬੰਧਕਾਂ ਦੀ ਡਿਊਟੀ ਲਗਾਈ ਜਿਸ ਦੇ ਤਹਿਤ ਅੱਜ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਇਨ੍ਹਾਂ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ।

ਉਨ੍ਹਾਂ ਨੇ ਆਪ ਵੀ ਇਲਾਕੇ ਦੇ ਸਾਰੇ ਪਿੰਡਾਂ ਵਿੱਚ ਰਾਸ਼ਨ ਵੰਡਿਆ ਅਤੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫਤ ਦੇ ਖਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਅੰਤ੍ਰਿੰਗ ਮੈਂਬਰ ਸ਼. ਅਮਰੀਕ ਸਿੰਘ ਵਿਛੋਆ, ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਰਹੇ।

Read More : ਭਾਰਤੀ ਫੌਜ ਦੇ ਹੈਲੀਕਾਪਟਰ ਰਾਹੀਂ ਏਅਰਲਿਫਟ ਕੀਤੇ ਪਾਣੀ ’ਚ ਫਸੇ ਲੋਕ

Leave a Reply

Your email address will not be published. Required fields are marked *