ਨਦੀ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਪਟਿਆਲਾ, 3 ਸਤੰਬਰ : ਜ਼ਿਲਾ ਪਟਿਆਲਾ ਦੀ ਦੂਧਨਸਾਧਾਂ ਸਬ-ਡਵੀਜ਼ਨ ਦੇ ਟਾਂਗਰੀ ਨਦੀ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅੰਬਾਲਾ ਅਤੇ ਕਾਲਾ ਅੰਬ ਦੇ ਉੱਪਰਲੇ ਖੇਤਰਾਂ ਵਿਚ ਭਾਰੀ ਮੀਂਹ ਕਾਰਨ ਟਾਂਗਰੀ ਨਦੀ ਦਾ ਪਾਣੀ ਦਾ ਪੱਧਰ ਅੰਬਾਲਾ ਵਿਚ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜ ਗਿਆ ਹੈ ਅਤੇ ਅਗਲੇ 10-12 ਘੰਟਿਆਂ ਵਿਚ ਪਟਿਆਲਾ ਜ਼ਿਲੇ ਦੇ ਦੇਵੀਗੜ੍ਹ ਵਿਚ ਇਸਦੇ ਵਧਣ ਦੀ ਉਮੀਦ ਹੈ।
ਇਸ ਦੌਰਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਖੇਤਰਾਂ ਲਈ ਤੁਰੰਤ ਚਿਤਾਵਨੀ ਜਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਸੰਭਾਵੀ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਵਿਚ ਮਹਿਮੂਦਪੁਰ ਰੁੜਕੀ, ਦੇਵੀਨਗਰ, ਹਰੀਗੜ੍ਹ, ਰੋਹੜ ਜਗੀਰ, ਲੇਹਲਾਂ ਜਗੀਰ, ਦੁਧਨਗੁਜਰਾਂ, ਅਦਾਲਤੀਵਾਲਾ, ਮੱਘਰ ਸਾਹਿਬ, ਮੋਹਲਗੜ੍ਹ, ਖਾਂਸਾ, ਰੱਤਾਖੇੜਾ, ਔਜਾਂ, ਖਤੌਲੀ, ਗਣੇਸ਼ਪੁਰ, ਖਰਾਬਗੜ੍ਹ, ਬੀਬੀਪੁਰ, ਜੋਧਪੁਰ, ਬੁਧਮੋਰ, ਸਾਦਿਕਪੁਰ ਬੀੜਾਂ ਸ਼ਾਮਲ ਹਨ।
ਇਨ੍ਹਾਂ ਇਲਾਕਿਆਂ ਦੇ ਨਿਵਾਸੀਆਂ ਨੂੰ ਸੁਚੇਤ ਰਹਿਣ, ਨਦੀ ਦੇ ਨੇੜੇ ਜਾਣ ਤੋਂ ਬਚਣ ਅਤੇ ਸਾਰੀਆਂ ਅਧਿਕਾਰਤ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਕਿਸੇ ਵੀ ਸੂਚਨਾ ਲਈ ਤੁਰੰਤ ਪਟਿਆਲਾ ਜ਼ਿਲਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੂਚਿਤ ਕੀਤਾ ਜਾਵੇ। ਪ੍ਰਸ਼ਾਸਨ ਵੱਲੋਂ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਕੈਂਪ ਬਣਾਏ ਗਏ ਹਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਰਫ਼ ਸਰਕਾਰੀ ਹਦਾਇਤਾਂ ਦਾ ਹੀ ਪਾਲਣ ਕਰੋ।
Read More : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਗਲੇ ਹੁਕਮਾਂ ਤੱਕ ਦਰਸ਼ਨਾਂ ਲਈ ਬੰਦ