Safar-e-Punjabi 2025

ਦਿੱਲੀ ਕਮੇਟੀ ਨੇ ‘ਸਫ਼ਰ-ਏ-ਪੰਜਾਬੀ 2025’ ਤਹਿਤ ਕਰਵਾਇਆ ਸਮਾਗਮ

ਦਿੱਲੀ, 9 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਸਹਿਯੋਗ ਨਾਲ ‘ਸਫਰ-ਏ-ਪੰਜਾਬੀ 2025’ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕਰਵਾਇਆ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਅਤੇ ਕੋ ਚੇਅਰਮੈਨ ਰਾਜਿੰਦਰ ਸਿੰਘ ਵਿਰਾਸਤ ਵੱਲੋਂ ਇਹ ਉਪਰਾਲਾ ਕਰਨ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਘਰ-ਘਰ ਪਹੁੰਚਾਉਣ ਲਈ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਅਧਿਆਪਕਾ ਸਰਬਜੀਤ ਕੌਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਜੱਗਾ ਚੇਅਰਮੈਨ, ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਅਤੇ ਕੋ ਚੇਅਰਮੈਨ ਰਾਜਿੰਦਰ ਸਿੰਘ ਵਿਰਾਸਤ ਤੋਂ ਇਲਾਵਾ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲ, ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੀ ਕੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।

Read More : ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਨਿਰੀਖਣ

Leave a Reply

Your email address will not be published. Required fields are marked *