ਹੜ੍ ਪ੍ਰਭਾਵਿਤ ਲੋਕਾਂ ਦੀ ਮਦਦ ਸਬੰਧੀ ਹੋਵੇਗਾ ਅਹਿਮ ਐਲਾਨ
ਅੰਮ੍ਰਿਤਸਰ, 10 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ 11 ਸਤੰਬਰ ਨੂੰ ਰੱਖੀ ਗਈ ਹੈ, ਜਿਸ ਵਿਚ ਵਿਚਾਰ ਵਟਾਂਦਰਾ ਕਰ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇਕ ਢੁੱਕਵੀਂ ਵਿਉਂਤਬੰਦੀ ਬਣਾਈ ਜਾਵੇਗੀ ਤਾਂ ਜੋ ਪਾਣੀ ਸੁੱਕਣ ਤੋਂ ਬਾਅਦ ਲੋਕਾਂ ਦੀਆਂ ਲੋੜਾਂ ਅਨੁਸਾਰ ਰਾਹਤ ਸੇਵਾਵਾਂ ਸਹੀ ਤਰੀਕੇ ਨਾਲ ਕੀਤੀਆਂ ਜਾ ਸਕਣ ਅਤੇ ਬਹੁਤ ਜ਼ਿਆਦਾ ਮਾਰ ਝੱਲਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਸਕੇ।
ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87 ਤੇ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਨਵੰਬਰ ਵਿਚ ਆ ਰਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮ, ਸੈਮੀਨਾਰ ਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ।
Read More : ਹੜ੍ਹ ਪੀੜਤਾਂ ਦੀ ਮਦਦ ਲਈ ਪਿੰਡ ਝਬਕਰਾ ਵਿਚ ਪਹੁੰਚੇ ਗਾਇਕ ਜਸਬੀਰ ਜੱਸੀ
