ਨੁਕਸਾਨਿਆਂ ਫਸਲਾਂ, ਮਕਾਨਾ ਦੀ ਗਿਰਦਾਵਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ : ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ਦੌਰਾਨ ਪਿੰਡ ਚੰਦਪੁਰ ਬੇਲਾ ਵਿਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਨੂੰ ਜਾਣ ਵਾਲੇ ਰਸਤੇ ਠੀਕ ਕਰ ਰਹੇ ਹਾਂ। ਜਲ ਸਪਲਾਈ, ਬਿਜਲੀ ਦੀ ਸਹੂਲਤ ਨਿਰਵਿਘਨ ਚਾਲੂ ਹੋ ਗਈ ਹੈ। ਪ੍ਰਭਾਵਿਤ ਪਿੰਡਾਂ ’ਚ ਮੈਡੀਕਲ ਟੀਮਾਂ ਪਹੁੰਚ ਕੇ ਮੁਫਤ ਦਵਾਈਆਂ ਅਤੇ ਪਸ਼ੂਆਂ ਦੀ ਵੈਕਸੀਨੇਸ਼ਨ ਲਈ ਵੈਟਰਨਰੀ ਡਾਕਟਰ ਜ਼ਮੀਨ ਤੇ ਕੰਮ ਕਰ ਰਹੇ ਹਨ।
ਬੈਂਸ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਰ ਕੇ ਮਕਾਨਾਂ ਤੇ ਫਸਲਾਂ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਸਰਕਾਰ ਨੂੰ ਸਮੇਂ ਸਿਰ ਰਿਪੋਰਟ ਭੇਜੀ ਜਾ ਸਕੇ ਅਤੇ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾਂ ਦੇਣ ਵਿਚ ਕੋਈ ਦੇਰੀ ਨਾ ਹੋਵੇ।
ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਾਂ ਅਤੇ ਲੋੜਵੰਦਾਂ ਤੱਕ ਰਾਹਤ ਸਮੱਗਰੀ, ਪਸ਼ੂਆਂ ਲਈ ਚਾਰਾ ਮੁਹੱਇਆ ਕਰਵਾਇਆ ਜਾ ਰਿਹਾ ਹੈ। ਹੜ੍ਹਾਂ ਦੌਰਾਨ ਸਾਡੇ ਵਰਕਰਾਂ, ਵਲੰਟੀਅਰਾਂ, ਪੰਚਾਂ, ਸਰਪੰਚਾਂ, ਨੌਜਵਾਨਾਂ ਨੇ ਅਣਥੱਕ ਮਿਹਨਤ ਕੀਤੀ ਹੈ, ਕਮਜ਼ੋਰ ਬੰਨ੍ਹਾਂ ਨੂੰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕੀਤਾ ਹੈ ਜਿਸ ਨਾਲ ਵੱਡੇ ਨੁਕਸਾਨ ਹੋਣ ਤੋ ਬਚਾਅ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਜਲਦ ਹੀ ਹਾਲਾਤ ਆਮ ਵਰਗੇ ਹੋ ਜਾਣਗੇ ਅਤੇ ਅਸੀ ਮੁੜ ਜਿੰਦਗੀ ਦੀ ਗੱਡੀ ਲੀਹ ਤੇ ਲੈ ਆਵਾਂਗੇ। ਸਾਰੇ ਵਿਭਾਗ ਹੋਏ ਨੁਕਸਾਨ ਦੀ ਅਸੈਂਸਮੈਂਟ ਕਰ ਰਹੇ ਹਨ। ਜਿਹੜੀਆਂ ਵੀ ਸੜਕਾਂ, ਰਸਤੇ, ਗਲੀਆਂ, ਨਾਲੀਆਂ ਅਤੇ ਜਲ ਸਪਲਾਈ ਲਾਈਨਾ ਦਾ ਨੁਕਸਾਨ ਹੋਇਆ ਹੈ, ਉਹ ਸਾਡਾ ਕੰਮ ਮੁਰੰਮਤ ਕਰਵਾ ਕੇ ਮੁੜ ਆਮ ਵਰਗੇ ਹਾਲਾਤ ਬਣਾਏ ਜਾ ਰਹੇ ਹਨ।
Read More : ਪੰਜਾਬ ਦੇ ਮੰਤਰੀਆਂ ਨੇ ਪ੍ਰਧਾਨ ਮੰਤਰੀ ਦੇ ਮਾਮੂਲੀ ਰਾਹਤ ਪੈਕੇਜ ਦੇਣ ਦੀ ਕੀਤੀ ਆਲੋਚਨਾ