Shiromani Committee

ਰਾਜਸਥਾਨ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5.51 ਲੱਖ ਰੁਪਏ

ਐਡਵੋਕੇਟ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 13 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗੀ ਬਣਦਿਆਂ ਵੱਡੀ ਗਿਣਤੀ ਵਿਚ ਸੰਗਤਾਂ ਜਿੱਥੇ ਜ਼ਰੂਰੀ ਵਸਤਾਂ ਲੈ ਕੇ ਆ ਰਹੀਆਂ ਹਨ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਫੰਡ ’ਚ ਮਾਇਆ ਵੀ ਭੇਜੀ ਜਾ ਰਹੀ ਹੈ।

ਇਸੇ ਤਹਿਤ ਹੀ ਅੱਜ ਸਿੱਖ ਸੇਵਾਦਾਰ ਜਥਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜਮੇਰ (ਰਾਜਸਥਾਨ) ਦੀਆਂ ਸੰਗਤਾਂ ਵੱਲੋਂ 5 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਗਿਆ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਜ਼ਿਲਾ ਬਿਜਨੌਰ ਦੇ ਪਿੰਡ ਸੇਵਾਰਾ ਦੀਆਂ ਸੰਗਤਾਂ ਵੱਲੋਂ ਵੀ 75 ਹਜ਼ਾਰ ਰੁਪਏ ਰਾਹਤ ਕਾਰਜਾਂ ਲਈ ਦਿੱਤੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ, ਜਿੰਦਰ ਸਿੰਘ ਰਾਜਸਥਾਨ ਸਮੇਤ ਹੋਰ ਮੌਜੂਦ ਸਨ।

Read More : ਪੰਜਾਬ ਸਰਕਾਰ ਨੇ ਜੂਲੀਅਸ ਮਸੀਹ ਦੇ ਪਰਿਵਾਰ ਨੂੰ ਦਿੱਤੀ 4 ਲੱਖ ਦੀ ਮਾਲੀ ਸਹਾਇਤਾ

Leave a Reply

Your email address will not be published. Required fields are marked *