ਸ਼ਹੀਦੀ ਨਗਰ ਕੀਰਤਨ ਅਸ਼ੋਕ ਨਗਰ ਤੋਂ ਅਗਲੇ ਪੜਾਅ ਸਾਗਰ (ਭਗਵਾਨ ਗੰਜ) ਲਈ ਰਵਾਨਾ
ਅੰਮ੍ਰਿਤਸਰ, 13 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ’ਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਨਗਰ ਤੋਂ ਅਗਲੇ ਪੜਾਅ ਸਾਗਰ (ਭਗਵਾਨ ਗੰਜ) ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਮੱਧ ਪ੍ਰਦੇਸ਼ ਦੇ ਵਿਧਾਇਕ ਹਰੀ ਸਿੰਘ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
Read More : ਵਿਧਾਇਕ ਲਾਲਪੁਰਾ ਨੂੰ 4 ਸਾਲ ਦੀ ਕੈਦ
