BSP Punjab President

ਬਸਪਾ ਪੰਜਾਬ ਪ੍ਰਧਾਨ ਕਰੀਮਪੁਰੀ ਨੇ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

20 ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਫਿਲੌਰ ਤੱਕ ਕੱਢੀ ਜਾਣ ਵਾਲੀ ਯਾਤਰਾ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ

ਅੰਮ੍ਰਿਤਸਰ, 15 ਸਤੰਬਰ : ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਸੋਮਵਾਰ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਵਿਚ ਬਸਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਨਾਲ ਹੀ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ।

ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਸਪਾ ਵਰਕਰਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਯਤਨਾਂ ਨੂੰ ਅੱਗੇ ਵੀ ਜਾਰੀ ਰੱਖਣ ਬਾਰੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਸਪਾ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ ਪਰਿਨਿਰਵਾਣ ਦਿਵਸ ਮੌਕੇ 9 ਅਕਤੂਬਰ ਨੂੰ ਪਾਰਟੀ ਵੱਲੋਂ ਫਿਲੌਰ ਵਿਖੇ ਸੂਬਾ ਪੱਧਰੀ ਮਹਾਰੈਲੀ ਕੀਤੀ ਜਾ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਤੇ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਨਾਂ ’ਤੇ ਬਣੇ ਗੁਰੂ ਘਰਾਂ ਨੂੰ ਤੋੜਨ, ਉਨ੍ਹਾਂ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਅਤੇ ਭਗਵਾਨ ਵਾਲਮੀਕਿ ਜੀ ਮਹਾਰਾਜ ਖਿਲਾਫ ਅਪਸ਼ਬਦ ਬੋਲਣ ਦੇ ਮਾਮਲਿਆਂ ਦੇ ਵਿਰੋਧ ਵਿਚ ਬਸਪਾ 20 ਸਤੰਬਰ ਨੂੰ ਯਾਤਰਾ ਕੱਢੇਗੀ।

ਇਸ ਦਾ ਨਾਂ ਗੁਰੂ ਘਰਾਂ ਦੀ ਬੇਅਦਬੀ ਦੇ ਵਿਰੁੱਧ ਸ੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ ਰੱਖਿਆ ਗਿਆ ਹੈ। ਇਹ ਯਾਤਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਫਿਲੌਰ ਦੇ ਸ੍ਰੀ ਗੁਰੂ ਰਵਿਦਾਸ ਮੁਹੱਲੇ ਵਿਚ ਆ ਕੇ ਸਮਾਪਤ ਹੋਵੇਗੀ। ਉਨ੍ਹਾਂ ਨੇ ਅੰਮ੍ਰਿਤਸਰ ਤੇ ਤਰਨਤਾਰਨ ਦੇ ਲੋਕਾਂ ਨੂੰ ਬਸਪਾ ਦੀ ਮਹਾਰੈਲੀ ਤੇ ਸ੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ ਵਿਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਬਸਪਾ ਦੇ ਸੂਬਾ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਜੀਰਾ, ਤਰਨਤਾਰਨ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਖਵਾਸਪੁਰ, ਸਤਨਾਮ ਸਿੰਘ ਆਦਿ ਆਗੂ ਵੀ ਮੌਜੂਦ ਸਨ।

Read More : ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

Leave a Reply

Your email address will not be published. Required fields are marked *