ਮਹਿਲ ਕਲਾਂ, 1 5 ਸਤੰਬਰ : ਬੀਤੀ ਰਾਤ ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਅਤੇ ਗੰਗੋਹਰ ਦੇ ਦਰਮਿਆਨ ਵਾਪਰੇ ਸੜਕ ਹਾਦਸੇ ’ਚ ਜੀਜੇ-ਸਾਲੇ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ।
ਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਇਕ ਆਲਟੋ ਕਾਰ ਰਾਏਕੋਟ ਤੋਂ ਮਹਿਲ ਕਲਾਂ ਵੱਲ ਆ ਰਹੀ ਸੀ। ਜਦੋਂ ਕਾਰ ਪਿੰਡ ਨਿਹਾਲੂਵਾਲ ਅਤੇ ਗੰਗੋਹਰ ਵਿਚਕਾਰ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ’ਚ ਸਵਾਰ ਤਿੰਨੋਂ ਵਿਅਕਤੀ ਜ਼ਖਮੀ ਹੋ ਗਏ।
ਏ. ਐੱਸ. ਆਈ. ਨੇ ਦੱਸਿਆ ਕਿ ਮਹਿਲ ਕਲਾਂ ਦਾ ਲਖਵਿੰਦਰ ਸਿੰਘ (28) ਪੁੱਤਰ ਜਗਰਾਜ ਸਿੰਘ ਅਤੇ ਉਸ ਦਾ ਸਾਲਾ ਦਿਨੇਸ਼ ਕੁਮਾਰ ਵਾਸੀ ਅਮਲੋਹ ਗੰਭੀਰ ਸੱਟਾਂ ਕਾਰਨ ਇਲਾਜ ਲਈ ਲੁਧਿਆਣਾ ਦੇ ਨਿੱਜੀ ਹਸਪਤਾਲ ’ਚ ਭੇਜੇ ਗਏ, ਜਿੱਥੇ ਦੋਵੇਂ ਨੇ ਜ਼ਖਮਾਂ ਦੀ ਤਾਬ ਨਾ ਸਹਾਰਿਆਂ ਦਮ ਤੋੜ ਦਿੱਤਾ। ਤੀਜਾ ਸਾਥੀ ਗੌਰਵ ਸਿੰਗਲਾ ਵਾਸੀ ਮਹਿਲ ਕਲਾਂ ਵੀ ਜ਼ਖਮੀ ਹੋਇਆ, ਜਿਸ ਦਾ ਇਲਾਜ ਬਰਨਾਲਾ ਹਸਪਤਾਲ ’ਚ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਖਮੀ ਗੌਰਵ ਸਿੰਗਲਾ ਬਾਸੀ ਮਹਿਲ ਕਲਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਦੇ ਡਰਾਈਵਰ ਖ਼ਿਲਾਫ਼ ਥਾਣਾ ਮਹਿਲ ਕਲਾਂ ਵਿਖੇ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮ੍ਰਿਤਕ ਲਖਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕੁਝ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਦੋਵਾਂ ਮ੍ਰਿਤਕਾਂ ਦੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਿਸ਼ਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।
Read More : ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ