Pong Dam water

ਪੌਂਗ ਡੈਮ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 5 ਫੁੱਟ ਉੱਪਰ

ਹੁਸ਼ਿਆਰਪੁਰ, 16 ਸਤੰਬਰ : ਹਿਮਾਚਲ ਪ੍ਰਦੇਸ਼ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਪਾਣੀ ਦੇ ਪੱਧਰ ’ਚ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਪਹਿਲਾਂ ਹੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਬੋਰਡ ਨੇ ਹੇਠਲੇ ਇਲਾਕਿਆਂ ’ਚ ਰਹਿੰਦੇ ਲੋਕਾਂ ਨੂੰ ਚੌਕਸ ਰਹਿਣ ਅਤੇ ਨਦੀਆਂ ਤੇ ਜਲ ਭੰਡਾਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਸਥਾਨਕ ਪ੍ਰਸ਼ਾਸਨ ਅਤੇ ਆਪਦਾ ਪ੍ਰਬੰਧਨ ਟੀਮ ਪੂਰੀ ਤਰ੍ਹਾਂ ਅਲਰਟ ’ਤੇ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ’ਤੇ ਵਾਧੂ ਪਾਣੀ ਵਿਵਸਥਿਤ ਢੰਗ ਨਾਲ ਛੱਡਿਆ ਜਾ ਸਕਦਾ ਹੈ। ਅੱਜ ਪੌਂਗ ਡੈਮ ਤੋਂ ਟਰਬਾਈਨਾਂ ਅਤੇ ਸਪਿੱਲਵੇਅ ਗੇਟਾਂ ਰਾਹੀਂ ਕੁੱਲ 59,895 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿੱਚ ਛੱਡਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ 6 ਵਜੇ ਪੌਂਗ ਡੈਮ ਝੀਲ ’ਚ ਪਾਣੀ ਦੀ ਆਮਦ 1,05,089 ਕਿਊਸਿਕ ਦਰਜ ਕੀਤੀ ਗਈ ਅਤੇ ਡੈਮ ਦਾ ਪਾਣੀ ਦਾ ਪੱਧਰ 1394.85 ਫੁੱਟ ਮਾਪਿਆ ਗਿਆ, ਜੋ ਕਿ ਖਤਰੇ ਦੇ ਨਿਸ਼ਾਨ ਤੋਂ ਲਗਭਗ 5 ਫੁੱਟ ਉੱਪਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 48,245 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਅਤੇ 11,500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ।

Read More : ਪ੍ਰਵਾਸੀ ਨੌਜਵਾਨ ਵੱਲੋਂ 5 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼

Leave a Reply

Your email address will not be published. Required fields are marked *