Chief Minister Mann

ਪੰਜਾਬ ਉਨ੍ਹਾਂ ਦਾ ਪਰਿਵਾਰ, ਪਰਿਵਾਰ ਦੀ ਸਿਹਤ ਲਈ ਉਹ ਵਚਨਬੱਧ : ਮੁੱਖ ਮੰਤਰੀ ਮਾਨ

ਲੋਕਾਂ ਨੂੰ ਸਥਿਤੀ ਤੋਂ ਜਾਣੂ ਕਰਵਾਉਣ ਲਈ ਸਿਹਤ ਡੇਟਾ ਰੋਜ਼ਾਨਾ ਸ਼ਾਮ 6 ਵਜੇ ਜਨਤਕ ਕੀਤਾ ਜਾਵੇਗਾ

ਚੰਡੀਗੜ੍ਹ, 17 ਸਤੰਬਰ : ਪੰਜਾਬ ਵਿਚ ਆਏ ਹੜ੍ਹਾਂ ਕਾਰਨ ਸੂਬਾ ਸਰਕਾਰ ਰਾਹਤ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਸਿਹਤ ਸੇਵਾਵਾਂ ਵਿਚ ਲਗਾਤਾਰ ਲੱਗੀ ਹੋਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ (X) ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿਚ ਸੂਬੇ ਦੇ ਸਿਹਤ ਵਿਭਾਗ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ ਗਿਆ ਹੈ, ਜਿਸ ਵਿੱਚ ਅੰਕੜੇ ਦਿੱਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਿਹਤ ਕੈਂਪ ਲਗਾਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ, ਕਿਉਂਕਿ ਪੂਰਾ ਪੰਜਾਬ ਉਨ੍ਹਾਂ ਦਾ ਪਰਿਵਾਰ ਹੈ, ਅਤੇ ਉਹ ਆਪਣੇ ਪਰਿਵਾਰ ਦੀ ਸਿਹਤ ਲਈ ਵਚਨਬੱਧ ਹਨ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਪਾਰਦਰਸ਼ਤਾ ਬਣਾਈ ਰੱਖਣ ਅਤੇ ਲੋਕਾਂ ਨੂੰ ਸਥਿਤੀ ਤੋਂ ਜਾਣੂ ਕਰਵਾਉਣ ਲਈ ਇਹ ਸਿਹਤ ਡੇਟਾ ਰੋਜ਼ਾਨਾ ਸ਼ਾਮ 6 ਵਜੇ ਜਨਤਕ ਕੀਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਡਾਟਾ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਹੁਣ ਤੱਕ 2,101 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ, ਜਿੱਥੇ ਲੱਖਾਂ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਇਨ੍ਹਾਂ ਕੈਂਪਾਂ ਵਿੱਚ ਕੁੱਲ 1,423,95 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ। ਸਿਹਤ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ, ਇਸ ਸਮੇਂ ਦੌਰਾਨ 19,187 ਮਰੀਜ਼ ਬੁਖਾਰ ਤੋਂ ਪੀੜਤ ਪਾਏ ਗਏ, ਜਦੋਂ ਕਿ 4,544 ਦਸਤ ਅਤੇ ਪੇਚਸ਼ ਤੋਂ ਪੀੜਤ ਸਨ।

ਇਸ ਤੋਂ ਇਲਾਵਾ, 22,118 ਲੋਕ ਚਮੜੀ ਦੇ ਰੋਗਾਂ ਤੋਂ ਪੀੜਤ ਅਤੇ 10,304 ਅੱਖਾਂ ਦੇ ਇਨਫੈਕਸ਼ਨ ਤੋਂ ਪੀੜਤ ਪਾਏ ਗਏ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਮੌਕੇ ‘ਤੇ ਹੀ ਇਲਾਜ ਕੀਤਾ ਗਿਆ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Read More : ਅੰਤਰਰਾਜੀ ਕਾਰ ਚੋਰੀ ਗਿਰੋਹ ਅਤੇ ਖਰੀਦਦਾਰਾਂ ਸਮੇਤ 6 ਗ੍ਰਿਫ਼ਤਾਰ

Leave a Reply

Your email address will not be published. Required fields are marked *