Diesel support

ਮਹਿਦੀਪੁਰ ਵਿਖੇ ਬੰਨ੍ਹ ਨੂੰ ਪੂਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਡੀਜ਼ਲ ਦੀ ਸਹਾਇਤਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਖ਼ੁਦ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਖੇਮਕਰਨ, 18 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਾਰਡਰ ਏਰੀਏ ਦੇ ਹਲਕਾ ਖੇਮਕਰਨ ਦੇ ਪਿੰਡ ਮਹਿਦੀਪੁਰ ਵਿਖੇ ਹੜ੍ਹ ਨਾਲ ਨੁਕਸਾਨੇ ਬੰਨ੍ਹ ਨੂੰ ਪੂਰ ਰਹੀਆਂ ਸੰਗਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ 6 ਹਜ਼ਾਰ ਲੀਟਰ ਡੀਜ਼ਲ ਸਹਿਯੋਗ ਲਈ ਦਿੱਤਾ।

ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਸਾਹਿਬ ਸਿੰਘ ਜੀ ਵਿਖੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਮੁਸੀਬਤ ਸਮੇਂ ਲੋੜਵੰਦਾਂ ਨਾਲ ਖੜ੍ਹਨਾ ਆਪਣਾ ਫਰਜ਼ ਸਮਝਦੀ ਹੈ ਅਤੇ ਸੀਮਤ ਸਾਧਨਾਂ ਦੇ ਬਾਵਜੂਦ ਵੱਡੀਆਂ ਸੇਵਾਵਾਂ ਨਿਭਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਤ੍ਰਾਸਦੀ ਕੀ ਹੋ ਸਕਦੀ ਹੈ ਕਿ ਸਰਕਾਰਾਂ ਵੱਲੋਂ ਕੀਤੇ ਜਾਣ ਵਾਲੇ ਕੰਮ ਵੀ ਲੋਕਾਂ ਨੂੰ ਆਪ ਕਰਨੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਲੋਕਾਂ ਦੀ ਬਾਂਹ ਤਾਂ ਕੀ ਫੜਨੀ ਸੀ, ਸਗੋਂ ਆਪਣੇ ਤੌਰ ’ਤੇ ਸੇਵਾਵਾਂ ਕਰਨ ਵਾਲਿਆਂ ’ਤੇ ਵੀ ਸਿਆਸਤ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੁਸੀਬਤ ਦੇ ਸਮੇਂ ਇਕ ਦੂਜੇ ਦੀਆਂ ਲੱਤਾਂ ਖਿੱਚਣ ਦੀ ਬਜਾਏ ਆਪ ਸੇਵਾਵਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੰਨ੍ਹ ਨੂੰ ਪੂਰਨ ਵਿਚ ਸਹਿਯੋਗ ਕਰਦਿਆਂ ਸੰਗਤਾਂ ਦੀ ਮੰਗ ਅਨੁਸਾਰ ਅੱਜ 6 ਹਜ਼ਾਰ ਲੀਟਰ ਡੀਜ਼ਲ ਦਿੱਤਾ ਗਿਆ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਤਾਰ ਤੋਂ ਪਾਰ ਭਾਰਤ-ਪਾਕਿ ਬਾਰਡਰ ’ਤੇ ਸਥਿਤ ਗੁਰਦੁਆਰਾ ਬਾਬਾ ਸਾਹਿਬ ਸਿੰਘ ਜੀ ਸ਼ਹੀਦ ਵਿਖੇ ਵੀ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜੋਧ ਸਿੰਘ ਸਮਰਾ ਆਦਿ ਮੌਜੂਦ ਸਨ।

Read More : ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਇਲਾਜ ਦੌਰਾਨ ਮੌਤ

Leave a Reply

Your email address will not be published. Required fields are marked *