ਲੁਧਿਆਣਾ, 19 ਸਤੰਬਰ : ਅੱਜ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ 6 ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ‘ਚ ਭਾਮੀਆਂ ਖ਼ੁਰਦ ਤੋਂ ਸ਼ੰਕਰ ਕਾਲੋਨੀ ਸੜਕ, ਭਾਮੀਆਂ ਸੜਕ ਤੋਂ ਤਾਜਪੁਰ ਸੜਕ, ਜੇਲ ਰੋਡ, ਉੱਚੀ ਮੰਗਲੀ ਤੋਂ ਐਲ.ਸੀ ਸੜਕ, ਗੋਬਿੰਦਗੜ੍ਹ ਤੋਂ ਉੱਚੀ ਮੰਗਲੀ ਅਤੇ ਜੀ.ਟੀ ਰੋਡ ਤੋਂ ਪਹੁੰਚ ਸੜਕ ਸ਼ਾਮਲ ਹੈ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪ੍ਰਾਜੈਕਟ ਸੜਕੀ ਸੰਪਰਕ ਵਧਾਉਣ, ਵੱਖ-ਵੱਖ ਸਥਾਨਾਂ ਤੱਕ ਪਹੁੰਚ ‘ਚ ਹੋਰ ਸੁਧਾਰ ਲਿਆਉਣ ਅਤੇ ਲੋਕਾਂ ਦੀ ਸੁਚਾਰੂ ਯਾਤਰਾ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇਨ੍ਹਾਂ ਪ੍ਰਾਜੈਕਟਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਆਉਣ-ਜਾਣ ਨੂੰ ਆਸਾਨ ਬਣਾਉਣਗੇ ਅਤੇ ਸਾਹਨੇਵਾਲ ਹਲਕੇ ਦੇ ਸਮੁੱਚੇ ਵਿਕਾਸ ‘ਚ ਅਹਿਮ ਯੋਗਦਾਨ ਪਾਉਣਗੇ।
Read More : ਗੁਰਦਾਸਪੁਰ ਦੀ ਧੀ ਸੋਨਮਪ੍ਰੀਤ ਕੌਰ ਕੈਨੇਡੀਅਨ ਪੁਲਸ ’ਚ ਹੋਈ ਭਰਤੀ
