ਅੰਮ੍ਰਿਤਸਰ, 22 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਂਦੀਆ ਮਹਾਰਾਸ਼ਟਰ ਤੋਂ ਨਾਗਪੁਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਵੱਲੋਂ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ।
ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰ ਕੇ ਸਤਿਕਾਰ ਭੇਟ ਕੀਤਾ।
Read More : 23 ਤੋਂ 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂ
