ਅੰਮ੍ਰਿਤਸਰ, 24 ਸਤੰਬਰ –ਥਾਣਾ ਘਰਿੰਡਾ ਦੀ ਪੁਲਸ ਨੇ ਇਕ ਮੁਲਜ਼ਮ ਨੂੰ 6 ਕਿਲੋ ਹੈਰੋਇਨ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਜੋਬਨਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਨਾਰਲੀ ਥਾਣਾ ਖਾਲੜਾ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਕੋਲੋਂ ਇਕ ਮੋਟਰਸਾਈਕਲ ਅਤੇ ਇਕ ਮੋਬਾਈਲ ਵੀ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਅਟਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਜੋਬਨਪ੍ਰੀਤ ਸਿੰਘ ਦਾ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹੈ ਅਤੇ ਉਹ ਉਨ੍ਹਾਂ ਵੱਲੋਂ ਭੇਜੀ ਗਈ ਹੈਰੋਇਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਸਪਲਾਈ ਕਰ ਰਿਹਾ ਸੀ। ਉਹ ਮੋਟਰਸਾਈਕਲ ’ਤੇ ਹੈਰੋਇਨ ਪਹੁੰਚਾਉਣ ਜਾ ਰਿਹਾ ਸੀ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਪੁਲ ਖਾਸਾ ਤੋਂ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਅੱਗੇ ਪਿੱਛੇ ਦੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੋਰ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
Read More : ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਟੋਲ ਫ੍ਰੀ ਨੰਬਰ ਜਾਰੀ